Site icon TheUnmute.com

ਸੀਐਚਸੀ ਖੂਈਖੇੜਾ ਵਿਖੇ ਵਿਸ਼ਵ ਟੀਬੀ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

World TB Day

ਫਾਜ਼ਿਲਕਾ 22 ਮਾਰਚ 2024: ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਅਤੇ ਜ਼ਿਲ੍ਹਾ ਟੀਬੀ ਅਫ਼ਸਰ ਡਾ: ਨੀਲੂ ਚੁੱਘ ਦੀ ਅਗਵਾਈ ਹੇਠ ਵਿਸ਼ਵ ਟੀਬੀ ਦਿਵਸ (World TB Day) ਮੋਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਐਸਐਮਓ ਡਾਕਟਰ ਗਾਂਧੀ ਨੇ ਦੱਸਿਆ ਕਿ ਇਹ ਬਿਮਾਰੀ ਮੁੱਖ ਤੌਰ ’ਤੇ ਫੇਫੜਿਆਂ ਤੋਂ ਸ਼ੁਰੂ ਹੁੰਦੀ ਹੈ। ਇਹ ਰੋਗ ਇੱਕ ਬੈਕਟੀਰੀਆ ਦੁਆਰਾ ਫੈਲਦਾ ਹੈ ਜੋ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਸੰਕਰਮਿਤ ਕਰਦਾ ਹੈ। ਟੀਬੀ ਦੀ ਇਹ ਬਿਮਾਰੀ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋ ਸਕਦੀ ਹੈ। ਦਿਮਾਗ, ਗਲੇ, ਹੱਡੀਆਂ ਵਾਂਗ ਟੀ.ਬੀ ਦੇ ਬੈਕਟੀਰੀਆ ਸਰੀਰ ਦੇ ਕਿਸੇ ਵੀ ਹਿੱਸੇ ਨੂੰ ਨਸ਼ਟ ਕਰ ਦਿੰਦੇ ਹਨ। ਜੇਕਰ ਇਹ ਬਿਮਾਰੀ ਦਿਮਾਗ ਵਿੱਚ ਹੋ ਜਾਂਦੀ ਹੈ ਤਾਂ ਮਰੀਜ਼ ਨੂੰ ਦੌਰੇ ਪੈਣੇ ਸ਼ੁਰੂ ਹੋ ਜਾਂਦੇ ਹਨ।

ਡਾ: ਜਤਿੰਦਰ ਰਾਜ ਸਿੰਘ ਸੈਣੀ ਨੇ ਦੱਸਿਆ ਕਿ ਇਸ ਬਿਮਾਰੀ ਦੇ ਲੱਛਣ ਸ਼ੁਰੂ ਹੁੰਦੇ ਹੀ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ | ਜੇਕਰ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਲਗਾਤਾਰ ਖਾਂਸੀ, ਮੂੰਹ ‘ਚੋਂ ਖੂਨ ਵਗਣਾ, ਰਾਤ ਨੂੰ ਪਸੀਨਾ ਆਉਣਾ, ਨੁਕਸਾਨ ਹੋ ਸਕਦਾ ਹੈ | ਜੇਕਰ ਭਾਰ ਵਧਣ ਜਾਂ ਭਾਰ ਘਟਣ ਵਰਗੇ ਲੱਛਣ ਦਿਖਾਈ ਦਿੰਦੇ ਹਨ ਤਾਂ ਟੈਸਟ ਕਰਵਾਉਣ ਤੋਂ ਬਾਅਦ ਇਲਾਜ ਸ਼ੁਰੂ ਕਰਨਾ ਚਾਹੀਦਾ ਹੈ। ਇਸ ਜਾਗਰੂਕਤਾ ਪ੍ਰੋਗਰਾਮ ਮੌਕੇ ਐਸ.ਐਮ.ਓ ਡਾ: ਵਿਕਾਸ ਗਾਂਧੀ, ਮੈਡੀਕਲ ਅਫ਼ਸਰ ਡਾ: ਜਤਿੰਦਰ ਰਾਜ ਸਿੰਘ ਸੈਣੀ, ਬੀ.ਈ.ਈ ਸੁਸ਼ੀਲ ਕੁਮਾਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |

Exit mobile version