June 30, 2024 6:02 pm
E-rickshaw

ਜਲੰਧਰ ‘ਚ ਸਕੂਲੀ ਬੱਚਿਆਂ ਨਾਲ ਭਰਿਆ ਈ-ਰਿਕਸ਼ਾ ਬਿਜਲੀ ਦੇ ਖੰਭੇ ਨਾਲ ਟਕਰਾਇਆ, ਦੋ ਬੱਚੇ ਗੰਭੀਰ ਜ਼ਖ਼ਮੀ

ਚੰਡੀਗੜ੍ਹ 22 ਅਪ੍ਰੈਲ 2024: ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਅੱਜ ਸਵੇਰੇ ਸਕੂਲੀ ਬੱਚਿਆਂ ਨਾਲ ਭਰਿਆ ਇੱਕ ਈ-ਰਿਕਸ਼ਾ (E-rickshaw) ਹਾਦਸੇ ਦਾ ਸ਼ਿਕਾਰ ਹੋ ਗਿਆ | ਇਸ ਘਟਨਾ ‘ਚ 3 ਬੱਚੇ ਜ਼ਖਮੀ ਹੋਏ ਹਨ, ਜਿਸ ਵਿੱਚ ਦੋ ਬੱਚੇ ਗੰਭੀਰ ਜ਼ਖ਼ਮੀ ਹਨ। ਦੋਵੇਂ ਪਠਾਨਕੋਟ ਚੌਕ ਨੇੜੇ ਸਥਿਤ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਈ-ਰਿਕਸ਼ਾ (E-rickshaw) ਚਾਲਕ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਰਾਹਗੀਰਾਂ ਨੇ ਤੁਰੰਤ ਡਰਾਈਵਰ ਨੂੰ ਫੜ ਲਿਆ ਅਤੇ ਬੱਚਿਆਂ ਨੂੰ ਪਾਣੀ ਪਿਲਾਇਆ। ਉਸੇ ਸਮੇਂ ਈ-ਰਿਕਸ਼ਾ ਚਾਲਕ ਨੇ ਦੱਸਿਆ ਕਿ ਸਾਹਮਣੇ ਤੋਂ ਇਕ ਆਟੋ ਆਇਆ ਸੀ ਅਤੇ ਉਸ ਨੂੰ ਬਚਾਉਣ ਲਈ ਉਸ ਨੇ ਈ-ਰਿਕਸ਼ਾ ਨੂੰ ਤੇਜ਼ ਰਫਤਾਰ ਨਾਲ ਮੋੜ ਲਿਆ। ਜਿਸ ਕਾਰਨ ਈ-ਰਿਕਸ਼ਾ ਇੱਕ ਖੰਭੇ ਨਾਲ ਟਕਰਾ ਗਿਆ। ਇਸ ਦੌਰਾਨ ਪੁਲਿਸ ਨੇ ਈ-ਰਿਕਸ਼ਾ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਛੇਤੀ ਹੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕਰੇਗੀ।