ਕਪੂਰਥਲਾ, 15 ਦਸੰਬਰ 2023: ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਅੱਜ (ਸ਼ੁੱਕਰਵਾਰ) ਸਵੇਰੇ 9:13 ਵਜੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਪ੍ਰਾਪਤ ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ । ਇਹ ਜਾਣਕਾਰੀ ਨਵੀਂ ਦਿੱਲੀ ਸਥਿਤ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਦਿੱਤੀ ਹੈ।
ਐੱਨ.ਸੀ.ਐੱਸ ਦੇ ਮੁਤਾਬਕ ਪਾਕਿਸਤਾਨ ਤੋਂ ਅਜੇ ਤੱਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 4 ਦਸੰਬਰ ਨੂੰ ਪਾਕਿਸਤਾਨ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।