ਲੁਧਿਆਣਾ ਦੀ ਜੇਲ੍ਹ ਕੰਪਲੈਕਸ ‘ਚ ਬਜ਼ੁਰਗ ਦੀ ਸ਼ੱਕੀ ਹਾਲਤ ‘ਚ ਅੱਗ ਲੱਗਣ ਨਾਲ ਮੌਤ

wrestlers

ਚੰਡੀਗੜ੍ਹ, 12 ਅਪ੍ਰੈਲ 2024: ਲੁਧਿਆਣਾ (Ludhiana) ਸਥਿਤ ਕੇਂਦਰੀ ਜੇਲ੍ਹ ਕੰਪਲੈਕਸ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਅੱਗ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਫਿਲਹਾਲ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਕਿ ਬਜ਼ੁਰਗ ਦਾ ਕਤਲ ਹੋਇਆ ਹੈ ਜਾਂ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ।

ਜੇਲ੍ਹ ਕੰਪਲੈਕਸ (Ludhiana) ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਦਾ ਪਿਓ ਉਸ ਦੇ ਨਾਲ ਹੀ ਕੁਆਰਟਰ ਵਿੱਚ ਰਹਿੰਦਾ ਹੈ। ਉਕਤ ਬਜ਼ੁਰਗ ਵਿਅਕਤੀ ਦਾ ਸਰੀਰ ਲਗਭਗ ਸੜ ਚੁੱਕਾ ਹੈ | ਜਾਣਕਾਰੀ ਦਿੰਦਿਆਂ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਮ੍ਰਿਤਕ ਇੱਕ ਪੁਲਿਸ ਮੁਲਾਜ਼ਮ ਦਾ ਪਿਓ ਹੈ। ਉਹ ਜੇਲ੍ਹ ਦੇ ਅੰਦਰ ਇੱਕ ਕਮਰੇ ਵਿੱਚ ਰਹਿ ਰਿਹਾ ਸੀ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।