Site icon TheUnmute.com

ਅੰਮ੍ਰਿਤਸਰ ‘ਚ ਇੱਕ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

Amritsar

ਅੰਮ੍ਰਿਤਸਰ, 07 ਅਪ੍ਰੈਲ 2023: ਅੰਮ੍ਰਿਤਸਰ (Amritsar) ਦੇ ਅਕਾਸ਼ ਐਵਨਿਊ ਵਿਚ ਇਕ ਬਜ਼ੁਰਗ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਅਸ਼ਵਨੀ ਪੋਲ ਹੈ | ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਬਜੁਰਗ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ | ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਉਕਤ ਮਾਮਲੇ ਵਿੱਚ ਏ.ਸੀ. ਪੀ (ਅੰਮ੍ਰਿਤਸਰ ਨੌਰਥ) ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਸ਼ਵਨੀ ਪੋਲ ਨਾਮਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ, ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਮ੍ਰਿਤਕ ਦੀ ਜੇਬ ਵਿਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਫਿਲਹਾਲ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਹ ਖ਼ੁਦਕੁਸ਼ੀ ਹੈ ਜਾਂ ਕਤਲ ਇਸ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ | ਰਿਪੋਰਟਾਂ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ |

Exit mobile version