Site icon TheUnmute.com

ਪੰਜਾਬ ਚੋਣਾਂ ਦੌਰਾਨ ਦੇਖਣ ਨੂੰ ਮਿਲੇਗੀ ਔਰਤਾਂ ਦੇ ਸਸ਼ਕਤੀਕਰਨ ਦੀ ਮਿਸਾਲ

ਪੰਜਾਬ ਚੋਣਾਂ

ਚੰਡੀਗੜ੍ਹ 10 ਫਰਵਰੀ 2022:ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ | ਇਸ ਵਾਰ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਦੇ ਸਸ਼ਕਤੀਕਰਨ ਦੀ ਮਿਸਾਲ ਵੋਟਾਂ ਵਾਲੇ ਦਿਨ ਦੇਖਣ ਨੂੰ ਮਿਲੇਗੀ, ਜਿਸ ਤਹਿਤ ਹਰ ਸੀਟ ‘ਤੇ 3 ਪੋਲਿੰਗ ਸਟੇਸ਼ਨ ਔਰਤਾਂ ਦੇ ਕੰਟਰੋਲ ‘ਚ ਹੋਣਗੇ। ਇਸ ਲਈ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਯੋਜਨਾ ਅਨੁਸਾਰ ਸਮੁੱਚੇ ਮਹਿਲਾ ਅਮਲੇ ਨੂੰ ਵੋਟਿੰਗ ਪ੍ਰਕਿਰਿਆ ‘ਚ ਲਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਸਿਖਲਾਈ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਇਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਮਹਿਲਾ ਪੁਲਸ ਮੁਲਾਜ਼ਮਾਂ ਦੀ ਹੋਵੇਗੀ।

ਇਸਦੇ ਚਲਦੇ ਚੋਣ ਕਮਿਸ਼ਨ ਵੱਲੋਂ ਹਰੇਕ ਵਿਧਾਨ ਸਭਾ ਸੀਟ ‘ਤੇ 5 ਮਾਡਲ ਬੂਥ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ| ਜਿੱਥੇ ਆਉਣ ਵਾਲੇ ਵੋਟਰਾਂ ਦਾ ਰੈੱਡ ਕਾਰਪੇਟ ‘ਤੇ ਸਵਾਗਤ ਕਰਨ ਦੇ ਨਾਲ-ਨਾਲ ਸੈਲਫੀ ਪੁਆਇੰਟ ਵੀ ਹੋਵੇਗਾ। ਇਸਦੇ ਨਾਲ ਹੀ ਚੋਣ ਕਮਿਸ਼ਨ ਨੇ ਅਪਾਹਜ ਵਿਅਕਤੀਆਂ ਨੂੰ ਵੀ ਸਹੂਲਤ ਦਿੱਤੀ ਹੈ |ਇਨ੍ਹਾਂ ਚੋਣਾਂ ਵਿੱਚ ਅਪਾਹਜ ਵਿਅਕਤੀਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ, ਜਿਸ ਤਹਿਤ ਪੋਲਿੰਗ ਸਟੇਸ਼ਨ ’ਤੇ ਵ੍ਹੀਲ ਚੇਅਰ ਸਮੇਤ ਬੈਠਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿਕ ਐਂਡ ਡਰਾਪ ਦੀ ਸਹੂਲਤ ਘਰ ਬੈਠੇ ਹੀ ਮਿਲੇਗੀ, ਜਿਸ ਲਈ ਬੀ.ਐੱਲ.ਓ. ਨੂੰ ਸੂਚਿਤ ਕਰਨਾ ਹੋਵੇਗਾ।

Exit mobile version