ਚੰਡੀਗੜ੍ਹ 19 ਜਨਵਰੀ 2023: ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲਾਲੜੂ (Laldu) ਵਿਖੇ ਸਥਿਤ ਟੀਸੀ ਸਪਿਨਰਜ਼ ਫੈਕਟਰੀ ਦੇ ਅੰਦਰ ਖੁੱਲ੍ਹੀ ਇੱਕ ਨਿੱਜੀ ਦੁਕਾਨ ਵਿੱਚ ਰੱਖੇ ਫਰਿੱਜ ਦਾ ਕੰਪ੍ਰੈਸ਼ਰ ਫਟਣ ਨਾਲ ਵੱਡਾ ਹਾਦਸਾ ਵਾਪਰ ਗਿਆ | ਇਸ ਧਮਾਕੇ ਵਿੱਚ ਚਾਰ ਬੱਚਿਆਂ ਅਤੇ ਦੋ ਔਰਤਾਂ ਸਮੇਤ ਅੱਠ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।
ਜ਼ਖਮੀਆਂ ਨੂੰ ਪੀਜੀਆਈ ਚੰਡੀਗੜ੍ਹ ਅਤੇ ਸਿਵਲ ਹਸਪਤਾਲ ਅੰਬਾਲਾ ਸਹਿਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ । ਧਮਾਕਾ ਇੰਨਾ ਜ਼ਬਰਦਸਤ ਸੀ ਕਿ ਦੁਕਾਨ ਦੀ ਕੰਧ ਢਹਿ ਗਈ, ਦੁਕਾਨ ਦਾ ਦਰਵਾਜ਼ਾ ਟੁੱਟ ਗਿਆ ਅਤੇ ਫਰਿੱਜ ਦੇ ਕਈ ਟੁਕੜੇ ਹੋ ਗਏ। ਰਾਹਤ ਦੀ ਗੱਲ ਹੈ ਕਿ ਇਸ ਧਮਾਕੇ ‘ਚ ਕਿਸੇ ਦੀ ਮੌਤ ਨਹੀਂ ਹੋਈ।