ਕੇਰਲ ਦੇ ਕਾਸਰਗੋਡ ‘ਚ ਆਤਿਸ਼ਬਾਜ਼ੀ ਦੌਰਾਨ ਹੋਇਆ ਧ.ਮਾ.ਕਾ, 150 ਜਣੇ ਜ਼.ਖ਼.ਮੀ

29 ਅਕਤੂਬਰ 2024: ਕੇਰਲ ਦੇ ਕਾਸਾਰਗੋਡ ਸਥਿਤ ਅੰਜੁਤੰਬਲਮ (Anjuthambalam)  ਵੀਰਕਾਵੂ ਮੰਦਰ (Veerkavu temple) ‘ਚ ਸੋਮਵਾਰ ਰਾਤ ਕਰੀਬ 12:30 ਵਜੇ ਆਤਿਸ਼ਬਾਜ਼ੀ ਦੌਰਾਨ ਧਮਾਕਾ ਹੋਇਆ। ਇਸ ‘ਚ 150 ਤੋਂ ਵੱਧ ਲੋਕ ਜ਼ਖਮੀ ਹੋ ਗਏ। ਕਾਸਰਗੋਡ ਪੁਲਸ ਨੇ ਦੱਸਿਆ ਕਿ 8 ਲੋਕਾਂ ਦੀ ਹਾਲਤ ਨਾਜ਼ੁਕ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

 

ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ 1500 ਲੋਕ ਸਲਾਨਾ ਕਾਲੀਆਤਮ ਤਿਉਹਾਰ ਲਈ ਮੰਦਰ ‘ਚ ਇਕੱਠੇ ਹੋਏ ਸਨ। ਇੱਥੇ ਆਤਿਸ਼ਬਾਜ਼ੀ ਚਲਾਈ ਜਾ ਰਹੀ ਸੀ, ਜਿਸ ਕਾਰਨ ਚੰਗਿਆੜੀਆਂ ਪਟਾਕਿਆਂ ਦੇ ਸਟੋਰੇਜ ਏਰੀਏ ਤੱਕ ਪਹੁੰਚ ਗਈਆਂ, ਜਿੱਥੇ ਅੱਗ ਨੇ ਧਮਾਕਾ ਕਰ ਦਿੱਤਾ।

 

ਇਸ ਸਟੋਰੇਜ਼ ਏਰੀਏ ਵਿੱਚ 25 ਹਜ਼ਾਰ ਰੁਪਏ ਦੇ ਪਟਾਕੇ ਰੱਖੇ ਗਏ ਸਨ। ਪੁਲੀਸ ਨੇ ਹਾਦਸੇ ਸਬੰਧੀ ਮੰਦਰ ਕਮੇਟੀ ਦੇ ਦੋ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੰਦਰ ਕਮੇਟੀ ਨੇ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਦਾ ਲਾਇਸੈਂਸ ਵੀ ਨਹੀਂ ਲਿਆ ਸੀ।

Scroll to Top