Pathankot

ਪਠਾਨਕੋਟ ਦੇ ਆਰਮੀ ਸਟੇਸ਼ਨ ਨੇੜੇ ਨਹਿਰ ਕੰਢੇ ਧਮਾਕਾ, ਮੌਕੇ ‘ਤੇ ਪਹੁੰਚੀ ਪੁਲਿਸ

ਚੰਡੀਗੜ੍ਹ, 25 ਅਪ੍ਰੈਲ 2024: ਪਠਾਨਕੋਟ (Pathankot) ਦੇ ਆਰਮੀ ਸਟੇਸ਼ਨ ਨੇੜੇ ਨਹਿਰ ਦੇ ਕੰਢੇ ਵੀਰਵਾਰ ਸਵੇਰੇ ਧਮਾਕਾ ਹੋਇਆ। ਇਸ ਧਮਾਕੇ ਦੀ ਆਵਾਜ਼ ਦੋ ਕਿਲੋਮੀਟਰ ਤੱਕ ਸੁਣਾਈ ਦਿੱਤੀ, ਜਿਸ ਨਾਲ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਸੁਮੇਰ ਸਿੰਘ ਮਾਨ ਭਾਰੀ ਪੁਲਿਸ ਫੋਰਸ (Pathankot Police) ਨਾਲ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਮੌਕੇ ਤੋਂ ਕਿਸੇ ਚੀਜ਼ ਦੇ ਟੁਕੜੇ ਵੀ ਮਿਲੇ ਹਨ। ਜਿਸ ਥਾਂ ‘ਤੇ ਧਮਾਕਾ ਹੋਇਆ, ਉਹ ਆਰਮੀ ਸਟੇਸ਼ਨ ਤੋਂ ਕਰੀਬ 30 ਮੀਟਰ ਦੂਰ ਹੈ। ਇੱਥੇ ਸਟਰੀਟ ਵੈਂਡਰ ਬੈਠਦੇ ਹਨ। ਆਸ-ਪਾਸ ਦੇ ਲੋਕਾਂ ਮੁਤਾਬਕ ਇਹ ਆਵਾਜ਼ ਬੰਬ ਧਮਾਕੇ ਵਰਗੀ ਸੀ।

ਪੁਲਿਸ ਦਾ ਕਹਿਣਾ ਹੈ ਕਿ ਇਹ ਕੋਈ ਬੰਬ ਧਮਾਕਾ ਨਹੀਂ ਸੀ, ਕੂੜੇ ਦੇ ਢੇਰ ‘ਚ ਅੱਗ ਲੱਗੀ ਹੋਈ ਸੀ , ਜਿਸ ਦੌਰਾਨ ਇੱਕ ਬੋਤਲ ‘ਚ ਕੋਈ ਪਦਾਰਥ ਸੀ, ਜਿਸ ਕਾਰਨ ਧਮਾਕਾ ਹੋਇਆ | ਪੁਲਿਸ ਨੇ ਕਿਹਾ ਘਬਰਾਉਣ ਵਾਲੀ ਗੱਲ ਨਹੀਂ |

Scroll to Top