ਪੰਜਾਬ ਕੈਬਿਨਟ ਦਾ ਅਹਿਮ ਫੈਸਲਾ, ਇਨ੍ਹਾਂ ਵਿਭਾਗਾਂ ‘ਚ ਹਰ ਸਾਲ ਹੋਵੇਗੀ ਭਰਤੀ

Punjab Cabinet

ਚੰਡੀਗੜ੍ਹ 12 ਦਸੰਬਰ 2022: ਪੰਜਾਬ ਕੈਬਿਨਟ (Punjab Cabinet) ਦੀ ਅੱਜ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਨੌਜਵਾਨਾਂ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੱਤੀ ਕਿ ਪੰਜਾਬ ਪੁਲਿਸ ਮਹਿਕਮੇ ਵਿੱਚ ਹਰ ਸਾਲ ਭਰਤੀ ਕੀਤੀ ਹੋਵੇਗੀ | ਜਿਸ ਵਿੱਚ ਹਰ ਸਾਲ ਪੰਜਾਬ ਪੁਲਿਸ ਦੇ ਅੰਦਰ ਸਿਪਾਹੀਆਂ ਦੀ 1800 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਇਸਦੇ ਨਾਲ ਹੀ ਸਬ-ਇੰਸਪੈਕਟਰ ਦੀਆਂ 300 ਅਸਾਮੀਆਂ ਹਰ ਸਾਲ ਭਰੀਆਂ ਜਾਣਗੀਆਂ। ਜਿਸ ਵਿੱਚ ਹਰ ਸਾਲ 15 ਸਤੰਬਰ ਤੋਂ 30 ਸਤੰਬਰ ਤੱਕ ਸਰੀਰਕ ਟੈਸਟ ਕੀਤੇ ਜਾਣਗੇ | ਕੈਬਿਨਟ ਮੀਟਿੰਗ ਵਿਚ ਪੰਜਾਬ ਪੁਲਿਸ ਤੋਂ ਇਲਾਵਾ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ । ਇਸ ਤੋਂ ਇਲਾਵਾ 203 ਪੋਸਟਾਂ ਐਨਸੀਸੀ ਵਿਚ ਕੀਤੀਆਂ ਜਾਣਗੀਆਂ ਤੇ 710 ਅਸਾਮੀਆਂ ਮਾਲ ਪਟਵਾਰੀ ਵਿਭਾਗ ਵਿੱਚ ਭਰਨ ਦਾ ਫ਼ੈਸਲਾ ਲਿਆ ਹੈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।