ਜਲੰਧਰ ਜ਼ਿਮਨੀ ਚੋਣ

ਜਲੰਧਰ ਜ਼ਿਮਨੀ ਚੋਣ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਵਲੋਂ ਅਹਿਮ ਬੈਠਕ

ਜਲੰਧਰ, 27 ਅਪ੍ਰੈਲ 2023: ‘ਆਪ’ ਪਾਰਟੀ ਵਲੋਂ ਜਲੰਧਰ ਜ਼ਿਮਨੀ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਆਮ ਆਦਮੀ ਪਾਰਟੀ ਦੇ ਪੰਜਾਬ ਸਟੇਟ ਸਕੱਤਰ ਅਤੇ ਦੁਆਬਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੀ ਅਗਵਾਈ ਹੇਠ ਅੱਜ ਜਲੰਧਰ ਵਿਖੇ ਪਾਰਟੀ ਦੇ ਮਹਿਲਾ ਵਿੰਗ ਦੀ ਇਕ ਅਹਿਮ ਮੀਟਿੰਗ ਹੋਈ। ਪਾਰਟੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਚੋਣ ਪ੍ਰਚਾਰ ਵਿੱਚ ‘ਆਪ ਦੀ ਮਜ਼ਬੂਤ ਹੋ ਰਹੀ ਸਥਿਤੀ ਅਤੇ ਮਹਿਲਾ ਵਿੰਗ ਦੀ ਇਸ ਚੋਣ ਵਿੱਚ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ । ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਮਹਿਲਾ ਵਿੰਗ ਪ੍ਰਧਾਨ ਬਲਜਿੰਦਰ ਕੌਰ, ਸਕੱਤਰ ਰਿਪੀ ਗਰੇਵਾਲ ਸਮੇਤ ਰਾਜ ਅਤੇ ਜ਼ਿਲਾ ਪੱਧਰ ਤੋਂ ਸਮੂਹ ਅਹੁਦੇਦਾਰ ਸ਼ਾਮਲ ਸਨ।

ਇਸ ਦੌਰਾਨ ‘ਆਪ ਪੰਜਾਬ ਦੇ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਜਲੰਧਰ ਜ਼ਿਮਨੀ ਚੋਣ ਦੇ ਸੰਬੰਧ ਵਿੱਚ ਮਹਿਲਾਵਾਂ ਦੀਆਂ ਵੱਖ-ਵੱਖ ਹਲਕਿਆਂ ਵਿੱਚ ਲਗਾਈਆਂ ਡਿਊਟੀਆਂ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਬੀ ਥਿਆੜਾ ਨੇ ਕਿਹਾ ਕਿ ਜਿਸ ਤਰ੍ਹਾਂ ਅਸੀਂ ਮਹਿਲਾਵਾਂ ਨੇ ਪਹਿਲਾਂ 2022 ਦੀਆਂ ਚੋਣਾਂ ਦੌਰਾਨ ‘ਆਪ ਦੀ ਸਰਕਾਰ ਬਣਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਸੀ, ਉਸੇ ਤਰ੍ਹਾਂ ਇਸ ਲੋਕ-ਸਭਾ ਜ਼ਿਮਨੀ ਚੋਣ ਵਿੱਚ ਵੀ ‘ਆਪ ਉਮੀਦਵਾਰ ਦੀ ਇੱਕਤਰਫ਼ਾ ਜਿੱਤ ਲਈ ਮਹਿਲਾਵਾਂ ਆਪਣਾ ਪੂਰਾ ਯੋਗਦਾਨ ਪਾਉਣਗੀਆਂ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਜੋ-ਜੋ ਗਰੰਟੀਆਂ ਦਿੱਤੀਆਂ ਸਨ, ਉਹ ਸਭ ਇੱਕ-ਇੱਕ ਕਰਕੇ ਪੂਰੀਆਂ ਹੋ ਰਹੀਆਂ ਹਨ ਅਤੇ ਜਲਦ ਹੀ ਮਹਿਲਾਵਾਂ ਨੂੰ ਦਿੱਤੀਆਂ ਗਾਰੰਟੀਆਂ ਵੀ ਪੂਰੀਆਂ ਹੋਣ ਜਾ ਰਹੀਆਂ ਹਨ। ਰਾਜਵਿੰਦਰ ਕੌਰ ਥਿਆੜਾ ਨੇ ਜ਼ੋਰ ਦੇਕੇ ਕਿਹਾ ਕਿ ਆਮ ਆਦਮੀ ਪਾਰਟੀ ਮਹਿਲਾਵਾਂ ਦਾ ਬਹੁਤ ਸਤਿਕਾਰ ਕਰਦੀ ਹੈ।

ਇਹੀ ਵਜ੍ਹਾ ਹੈ ਕਿ ਮਹਿਲਾਵਾਂ ਵੀ ‘ਆਪ ਨੂੰ ਹਰ ਚੋਣ ਵਿੱਚ ਜੇਤੂ ਬਣਾਉਣ ਲਈ ਤਤਪਰ ਰਹਿੰਦੀਆਂ ਹਨ। ਜਿਕਰਯੋਗ ਹੈ ਕਿ ਮੀਟਿੰਗ ਦੌਰਾਨ ਹਾਜ਼ਰ ਪਾਰਟੀ ਦੀਆਂ ਸਮੂਹ ਮਹਿਲਾ ਆਗੂਆਂ ਤੇ ਵਰਕਰਾਂ ਨੇ ਜਲੰਧਰ ਜ਼ਿਮਨੀ ਚੋਣ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣ ਦਾ ਭਰੋਸਾ ਦਿੱਤਾ । ਇਸ ਮੋਕੇ ਸ਼ੋਭਾ ਭਗਤ, ਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਜੀਤ ਕੌਰ, ਅੰਜਨਾ ‘ਤੇ ਸੁਮਨ ਪ੍ਰਮੁੱਖ ਤੌਰ ਤੇ ਹਾਜ਼ਰ ਸਨ |

Scroll to Top