June 24, 2024 12:03 am
Congress

ਦਿੱਲੀ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ, ਲੋਕ ਸਭਾ ਵਿਰੋਧੀ ਧਿਰ ਦੇ ਆਗੂ ਦਾ ਨਾਂ ਹੋਵੇਗਾ ਤੈਅ

ਚੰਡੀਗੜ੍ਹ, 08 ਜੂਨ 2024: ਕਾਂਗਰਸ (Congress) ਵਰਕਿੰਗ ਕਮੇਟੀ ਦੀ ਅੱਜ ਦਿੱਲੀ ਵਿੱਚ ਅਹਿਮ ਬੈਠਕ ਹੋ ਰਹੀ ਹੈ। ਉਮੀਦ ਹੈ ਕਿ ਇਸ ਬੈਠਕ ‘ਚ ਲੋਕ ਸਭਾ ਵਿਰੋਧੀ ਧਿਰ ਦੇ ਆਗੂ ਦਾ ਨਾਂ ਤੈਅ ਹੋ ਜਾਵੇਗਾ। ਕਾਂਗਰਸ ਦੇ ਕਈ ਆਗੂਆਂ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਆਗੂ ਬਣਾਉਣ ਦੀ ਗੱਲ ਕਹੀ ਹੈ। ਬੈਠਕ ਵਿੱਚ ਲੋਕ ਸਭਾ ਚੋਣਾਂ ਵਿੱਚ ਕਾਰਗੁਜ਼ਾਰੀ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਹੋਰ ਸੀਡਬਲਿਊਸੀ ਮੈਂਬਰ ਬੈਠਕ ਵਿੱਚ ਸ਼ਾਮਲ ਹੋਏ ਹਨ ।

ਕਾਂਗਰਸ (Congress) ਵਰਕਿੰਗ ਕਮੇਟੀ ਦੀ ਬੈਠਕ ਤੋਂ ਪਹਿਲਾਂ ਕਾਂਗਰਸ ਆਗੂ ਬੀਕੇ ਹਰੀਪ੍ਰਸਾਦ ਨੇ ਕਿਹਾ, “ਇਹ ਸਾਰੇ ਕਾਂਗਰਸੀ ਵਰਕਰਾਂ ਦੀ ਆਵਾਜ਼ ਹੈ ਕਿ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਆਗੂ ਬਣਾਇਆ ਜਾਵੇ।” ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, “ਸਾਡੀ ਮੰਗ ਹੈ ਕਿ ਰਾਹੁਲ ਗਾਂਧੀ ਅੱਗੇ ਆ ਕੇ ਪਾਰਟੀ ਦੀ ਵਾਗਡੋਰ ਸੰਭਾਲ ਲਵੇ ਪਰ ਅੰਤਿਮ ਫੈਸਲਾ ਲੀਡਰਸ਼ਿਪ ਕੋਲ ਹੈ।