Gau Sewa Commission

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਅਹਿਮ ਬੈਠਕ

ਚੰਡੀਗੜ੍ਹ, 10 ਸਤੰਬਰ 2024: ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਉਪਰਾਲੇ ਤਹਿਤ ਅੱਜ ਪੰਜਾਬ ਗਊ ਸੇਵਾ ਕਮਿਸ਼ਨ (Gau Sewa Commission) ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ, ਮੋਹਾਲੀ ਵਿਖੇ ਗਵਰਨਿੰਗ ਬਾਡੀ ਦੀ ਅਹਿਮ ਬੈਠਕ ਹੋਈ ਹੈ |

ਬੈਠਕ ਸੰਬੰਧੀ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ‘ਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ’ਸੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹਨਾਂ ਬੇਸਹਾਰਾ ਪਸ਼ੂਆਂ ਕਾਰਨ ਅਕਸਰ ਦੁਰਘਟਨਾਵਾਂ ਦਾ ਖਦਸ਼ਾ ਰਹਿੰਦਾ ਹੈ |

ਬੈਠਕ ਦੌਰਾਨ ਗਊ ਭਲਾਈ ਦੇ ਕੰਮਾਂ ‘ਚ ਸੁਧਾਰ ਲਿਆਉਣ ਸਬੰਧੀ ਵੱਖ-ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾ ਰਾਹੀਂ ਗਊ ਧਨ ਦੀ ਸੇਵਾ ਲਈ ਫੰਡ ਉਪਲਬੱਧ ਕਰਵਾਉਣ ‘ਤੇ ਜ਼ੋਰ ਦਿੱਤਾ ਹੈ। ਇਸ ਬੈਠਕ ‘ਚ ਵਿੱਤ, ਸੁਰੱਖਿਆ, ਪਸ਼ੂ ਪਾਲਣ, ਸਥਾਨਕ ਸਰਕਾਰਾਂ, ਬਿਜਲੀ, ਟ੍ਰਾਂਸਪੋਰਟ ਅਤੇ ਪੇਂਡੂ ਵਿਕਾਸ ਵਿਭਾਗ ਸ਼ਾਮਲ ਸਨ। ਇਸ ਬੈਠਕ ਦੀ ਕਾਰਵਾਈ ਗਊ ਸੇਵਾ ਕਮਿਸ਼ਨ (Gau Sewa Commission) ਦੇ ਮੁੱਖ ਕਾਰਜਕਾਰੀ ਅਫਸਰ ਡਾ. ਅਸ਼ੀਸ਼ ਚੂੱਗ ਅਤੇ ਜਸਵਿੰਦਰ ਸਿੰਘ ਵੱਲੋਂ ਕੀਤੀ ਗਈ ਹੈ |

Scroll to Top