Samyukta Kisan Morcha

ਲੌਂਗੋਵਾਲ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਅਹਿਮ ਬੈਠਕ

ਚੰਡੀਗੜ੍ਹ, 22 ਅਗਸਤ 2023: ਸੰਗਰੂਰ ਦੇ ਲੌਂਗੋਵਾਲ ਵਿਖੇ ਬੀਤੇ ਦਿਨ ਵਾਪਰੇ ਘਟਨਾਕ੍ਰਮ ਦੇ ਰੋਸ ਵਜੋਂ ਅਗਲਾ ਫ਼ੈਸਲਾ ਲੈਣ ਲਈ ਸੰਯੁਕਤ ਕਿਸਾਨ ਮੋਰਚੇ (Samyukta Kisan Morcha) ਦੇ ਆਗੂ ਅਹਿਮ ਬੈਠਕ ਲਈ ਲੌਂਗੋਵਾਲ ਪਹੁੰਚੇ ਹਨ | ਪ੍ਰਾਪਤ ਜਾਣਕਾਰੀ ਗੁਰਦੂਆਰਾ ਕੈਂਬੋਵਾਲ ਵਿਖੇ ਬੈਠਕ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਖ਼ਬਰ ਹੈ ਕਿ ਬੀਤੇ ਦਿਨ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਈ ਝੜੱਪ ਦੇ ਸਬੰਧ ਵਿੱਚ ਥਾਣਾ ਲੌਂਗੋਵਾਲ ਦੀ ਪੁਲਿਸ ਨੇ 18 ਕਿਸਾਨਾਂ ਅਤੇ 35 ਅਣਪਛਾਤੇ ਵਿਅਕਤੀਆਂ ਦੇ ਪਰਚਾ ਦਰਜ ਕੀਤਾ ਹੈ |

ਉੱਤਰ ਭਾਰਤ ਦੀਆਂ 16 ਕਿਸਾਨ ਮਜ਼ਦੂਰ ਜਥੇਬੰਦੀਆਂ (Farmers) ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਅੱਜ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣ ਦੀ ਤਿਆਰੀ ਹੈ । ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ‘ਚ ਦਾਖ਼ਲ ਹੋਣ ਤੋਂ ਰੋਕਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ |

ਹੜਾਂ ਸਬੰਧੀ ਮੰਗਾਂ :
(ੳ) ਕੇਂਦਰ ਸਰਕਾਰ ਵੱਲੋਂ ਪੂਰੇ ਉੱਤਰ ਭਾਰਤ ਵਿੱਚ ਹੜਾ ਨਾਲ ਹੋਏ ਨੁਕਸਾਨ ਦਾ ਤਕਰੀਬਨ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ |

(ਅ) ਸਰਕਾਰ ਘੱਗਰ ਦਰਿਆ ਪਲਾਨ ਮੁਤਾਬਕ ਸਾਰੇ ਦਰਿਆਵਾਂ ਦਾ ਪੱਕਾ ਹੱਲ ਕਰੇ |

(ੲ) ਹੜਾਂ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ |

(ਸ) ਮਾਰੇ ਗਏ ਪਸ਼ੂ ਧਨ ਦਾ 1 ਲੱਖ, ਢਹਿ ਚੁੱਕੇ ਘਰਾਂ ਦਾ 5 ਲੱਖ ਅਤੇ ਜਾਨੀ ਨੁਕਸਾਨ ਦਾ ਪਰਿਵਾਰ ਨੂੰ 10 ਲੱਖ ਮੁਆਵਜ਼ਾ ਦਿੱਤਾ ਜਾਵੇ |

(ਹ) ਜਿਹਨਾਂ ਖ਼ੇਤਾਂ ਵਿੱਚ ਰੇਤ ਭਰ ਗਈ ਹੈ ਉਨ੍ਹਾਂ ਲਈ ਮਾਈਨਿੰਗ ਦਾ ਪ੍ਰਬੰਧ ਕੀਤਾ ਜਾਵੇ, ਪ੍ਰਭਾਵਿਤ ਹੋਏ ਬੋਰਵੈਲ ਦੇ ਸਾਰੇ ਖ਼ਰਚੇ ਦਾ ਪ੍ਰਬੰਧ ਅਤੇ ਹੜ੍ਹਾਂ ਨਾਲ ਵਹਿ ਗਏ ਖ਼ੇਤਾਂ ਲਈ ਵਿਸ਼ੇਸ਼ ਪੈਕੇਜ ਦਾ ਪ੍ਰਬੰਧ ਕੀਤਾ ਜਾਵੇ |

(ਕ) ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੇ ਇਕ ਸਾਲ ਲਈ ਸਾਰੇ ਕਰਜ਼ੇ ਅਤੇ ਵਿਆਜ਼ ਦਰਾਂ ਮਾਫ਼ ਕੀਤੀਆਂ ਜਾਣ |

( 1 ) ਕੇਂਦਰ ਸਰਕਾਰ ਸਾਰੀਆਂ ਫਸਲਾਂ ਦਾ ਐਮ.ਐਸ.ਪੀ. ਗਾਰੰਟੀ ਕਾਨੂੰਨ ਤੁਰੰਤ ਬਣਾ ਕੇ ਲਾਗੂ ਕਰੇ |

( 2 ) ਹੜ੍ਹ ਪੀੜਤ ਇਲਾਕਿਆਂ ਵਿੱਚ ਮਨਰੇਗਾ ਸਕੀਮ ਤੁਰੰਤ ਚਾਲੂ ਕੀਤੀ ਜਾਵੇ ਅਤੇ ਇਸ ਤਹਿਤ ਹਰ ਸਾਲ 200 ਦਿਨਾਂ ਤੋਂ ਵੱਧ ਕੰਮ ਦਿਤਾ ਜਾਵੇ |

3) ਦਿੱਲੀ ਮੋਰਚੇ ਦੌਰਾਨ ਚੰਡੀਗ੍ਹੜ ਦੇ ਨੌਜਵਾਨਾਂ ਸਮੇਤ ਸਾਰੇ ਸੂਬਿਆਂ ਦੇ ਕਿਸਾਨਾਂ ਮਜ਼ਦੂਰਾਂ ‘ਤੇ ਪੁਲਿਸ ਅਤੇ ਰੇਲਵੇ ਵੱਲੋਂ ਕੀਤੇ ਗਏ ਕੇਸ ਰੱਦ ਕੀਤੇ ਜਾਣ |

Scroll to Top