Site icon TheUnmute.com

ਅੰਮ੍ਰਿਤਸਰ ‘ਚ ਨੌਰਥ ਜ਼ੋਨ ਕੌਂਸਲ ਦੀ ਅਹਿਮ ਮੀਟਿੰਗ, ਸੂਬਿਆਂ ਦੇ ਵੱਖ-ਵੱਖ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ

Amritsar

ਚੰਡੀਗੜ੍ਹ, 26 ਸਤੰਬਰ 2203: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐੱਨ. ਜੈ਼ੱਡ. ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵਲੋਂ ਇਸ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਲਈ ਅੰਮ੍ਰਿਤਸਰ (Amritsar) ਪਹੁੰਚੇ ਗਏ ਹਨ | ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਅਤੇ ਦਿੱਲੀ ਦੇ LG ਵੀ ਅੰਮ੍ਰਿਤਸਰ ਪਹੁੰਚੇ ਹਨ |

ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ, ਜਦੋਂ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਦੇ ਉਪ ਰਾਜਪਾਲ ਦੇ ਵੀ ਇਸ ‘ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

Exit mobile version