ਚੰਡੀਗੜ੍ਹ 20 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਚੰਡੀਗੜ੍ਹ ਪੰਜਾਬ ਸਿਵਲ ਸਕੱਤਰੇਤ ਵਿਖੇ ਜਾਰੀ ਹੈ। ਇਸ ਮੀਟਿੰਗ ਵਿਚ ਪੰਜਾਬ ਮੰਤਰੀ ਮੰਡਲ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ |
ਜਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਨੇ ਆਪਣੇ ਵਿਧਾਇਕਾਂ ਨੂੰ 25-25 ਕਰੋੜ ਦੇ ਆਫਰ ਦੇਣ ਦੇ ਇਲਾਜ਼ਾਮਾਂ ਤੋਂ ਬਾਅਦ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ”ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ |
ਉਨ੍ਹਾਂ ਕਿਹਾ ਕਿ 22 ਸਤੰਬਰ ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ | ਇਸਦੇ ਨਾਲ ਹੀ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਰਣਨੀਤੀ ਤੇ ਵਿਚਾਰ ਕੀਤਾ ਜਾ ਸਕਦਾ ਹੈ |