Site icon TheUnmute.com

ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਅੱਜ, ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹੋ ਸਕਦੈ ਵੱਡਾ ਫੈਸਲਾ

old Pension Scheme

ਚੰਡੀਗੜ੍ਹ 18 ਨਵੰਬਰ 2022: ਮੁੱਖ ਮੰਤਰੀ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਿਨਟ (Punjab Cabinet) ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11 ਵਜੇ, ਕਮੇਟੀ ਕਮਰਾ,ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1,ਚੰਡੀਗੜ੍ਹ ਵਿਖੇ ਹੋਵੇਗੀ। ਇਸ ਕੈਬਿਨਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ | ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਵੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸਦੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੋਵੇਗਾ |

ਜਿਕਰਯੋਗ ਹੈ ਕਿ ਨਵੀਂ ਪੈਨਸ਼ਨ ਸਕੀਮ ਸਾਲ 2004 ਵਿੱਚ ਲਾਗੂ ਕੀਤੀ ਗਈ ਸੀ। ਲੰਬੇ ਸਮੇਂ ਤੋਂ ਮੁਲਾਜ਼ਮ ਵਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਜਿਸ ਨਾਲ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ | ਦੇਸ਼ ਦੇ ਕਈ ਸੂਬਿਆਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਉੱਠ ਰਹੀ ਹੈ। ਪੰਜਾਬ ਸਰਕਾਰ ਨੇ 21 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦਾ ਫੈਸਲਾ ਕੀਤਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ 19 ਸਤੰਬਰ ਨੂੰ ਪਹਿਲਾ ਟਵੀਟ ਕੀਤਾ ਸੀ ਕਿ “ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਮੁੜ ਲਾਗੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੂੰ ਇਸ ਸਕੀਮ ਦੇ ਵਿੱਤੀ ਪ੍ਰਭਾਵਾਂ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਸਨ।

Exit mobile version