Punjab Cabinet

ਪੰਜਾਬ ਕੈਬਿਨਟ ਦੀ ਅੱਜ ਅਹਿਮ ਮੀਟਿੰਗ, ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ 06 ਜਨਵਰੀ 2022: ਪੰਜਾਬ ਦੇ ਕਈ ਅਹਿਮ ਮਾਮਲਿਆਂ ‘ਤੇ ਅੱਜ ਪੰਜਾਬ ਕੈਬਿਨਟ (Punjab Cabinet)  ਦੀ ਮੀਟਿੰਗ ਹੋਣੀ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੌਰਾਨ ਪੰਜਾਬ ਕੈਬਿਨਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਬਾਰੇ ਚਰਚਾ ਕਰ ਸਕਦੀ ਹੈ। ਇਸਦੇ ਨਾਲ ਹੀ ਕਈ ਹੋਰ ਅਹਿਮ ਮੁੱਦਿਆਂ ‘ਤੇ ਵੀ ਚਰਚਾ ਹੋ ਸਕਦੀ ਹੈ। ਇਸ ਸਮੇਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਵੀ ਲਾਗੂ ਨਹੀਂ ਕੀਤੀ ਗਈ ਹੈ। ਹਾਲਾਂਕਿ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਾਲ 2023 ਤੋਂ ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਰੈਂਕ ਦੇ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਣੀ ਹੈ। ਮੀਟਿੰਗ ਤੋਂ ਬਾਅਦ ਭਰਤੀ ਪ੍ਰਕਿਰਿਆ ਦੀ ਮਿਤੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।

Scroll to Top