Punjab Cabinet

ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ 21 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ 12.00 ਵਜੇ ਅਹਿਮ ਮੀਟਿੰਗ ਹੋ ਜਾ ਰਹੀ ਹੈ | ਇਸ ਦੌਰਾਨ ਮਾਨ ਸਰਕਾਰ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦੇ ਸਕਦੀ ਹੈ ਅਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਬਾਬਾ ਫਰੀਦ ਯੂਨੀਵਰਸਿਟੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰਾਂ ਨੂੰ ਲੈ ਕੇ ਪੰਜਾਬ ਰਾਜਪਾਲ ਅਤੇ ਮਾਨ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ‘ਤੇ ਚਰਚਾ ਹੋ ਸਕਦੀ ਹੈ |

Scroll to Top