July 7, 2024 4:31 pm
Strike

ਪੰਜਾਬ ਭਰ ਦੀਆਂ ਦਾਣਾ ਮੰਡੀਆਂ ‘ਚ ਮਜ਼ਦੂਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ

ਚੰਡੀਗੜ੍ਹ, 07 ਅਕਤੂਬਰ 2023: ਅੱਜ ਪੰਜਾਬ ਭਰ ਦੀਆਂ ਦਾਣਾ ਮੰਡੀਆਂ ਵਿਚ ਮਜ਼ਦੂਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ (strike) ਕਰਨ ਦਾ ਐਲਾਨ ਕੀਤਾ ਹੈ। ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਪੰਜਾਬ ਦੇ ਚੇਅਰਮੈਨ ਚੌਧਰੀ ਦਰਸ਼ਨ ਲਾਲ ਨੇ ਦਾਅਵਾ ਕੀਤਾ ਕਿ ਅੱਜ ਪੰਜਾਬ ਭਰ ਵਿਚ ਪੱਲੇਦਾਰ ਮਜ਼ਦੂਰਾਂ ਨੇ ਹੜਤਾਲ ਕੀਤੀ ਹੋਈ ਹੈ। ਇਸੇ ਤਹਿਤ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਪੰਜਾਬ ਚੇਅਰਮੈਨ ਦਰਸ਼ਨ ਲਾਲ ਦੀ ਅਗਵਾਈ ਵਿਚ ਮਜ਼ਦੂਰਾਂ ਵਲੋਂ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ |

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ ‘ਚ ਭਾਰੀ ਰੋਸ ਹੈ। ਮਜ਼ਦੂਰ ਯੂਨੀਅਨ ਨੇ ਕਿਹਾ ਕਿ ਹੜਤਾਲ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਹਰ ਰੋਜ਼ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।

ਮਿਲੀ ਜਾਣਕਾਰੀ ਮੁਤਾਬਕ ਤੱਕ ਕਿ ਇਨ੍ਹਾਂ ਮਜ਼ਦੂਰਾਂ ਵੱਲੋਂ 1 ਅਕਤੂਬਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਣਾ ਸੀ ਪਰ ਪੰਜਾਬ ਦੇ ਖੇਤੀਬਾੜੀ ਮੰਤਰੀ ਦੇ ਭਰੋਸੇ ਤੋਂ ਬਾਅਦ ਸੰਘਰਸ਼ ਦੀ ਰੂਪ-ਰੇਖਾ ਅੱਗੇ ਪਾ ਦਿੱਤੀ ਸੀ, ਪਰ ਮੰਤਰੀ ਵੱਲੋਂ ਯੂਨੀਅਨ ਨਾਲ ਸਮੱਸਿਆਵਾਂ ਦੇ ਹੱਲ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਾਰਨ ਐੱਸਸੀਏਸ਼ਨ ਨੇ ਹੁਣ 7 ਅਕਤੂਬਰ ਤੋਂ ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਬੰਦ ਰੱਖਣ (strike) ਦਾ ਫ਼ੈਸਲਾ ਕੀਤਾ ਗਿਆ ਹੈ।