ਚੰਡੀਗੜ੍ਹ/ਛੱਤਬੀੜ 8 ਅਗਸਤ 2024: ਪੰਜਾਬ ਕੈਬਿਨਟ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਅੱਜ ਛੱਤਬੀੜ ਵਿਖੇ ਚੇਨਈ ਆਧਾਰਿਤ ਐਨਜੀਓ- ਨਾਲੰਦਾਵੇਅ ਫਾਊਂਡੇਸ਼ਨ ਨਾਲ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਸਰਕਾਰੀ ਬਾਲ ਘਰਾਂ ਅਤੇ ਆਬਜ਼ਰਵੇਸ਼ਨ ਹੋਮਜ਼/ਵਿਸ਼ੇਸ਼ ਘਰਾਂ ‘ਚ ਰਹਿਣ ਵਾਲੇ ਬੱਚਿਆਂ ਦੇ ਭਵਿੱਖ ਨੂੰ ਬਿਤਹਰ ਬਣਾਉਣ ਲਈ ਚੁੱਕਿਆ ਹੈ ਤਾਂ ਜੋ ਇਨ੍ਹਾਂ ਬੱਚਿਆਂ ਦੇ ਬਿਹਤਰੀ ਲਈ ਪ੍ਰੋਜੈਕਟ ਸ਼ੁਰੂ ਕੀਤਾ ਜਾ ਸਕੇ।
ਇਸ ਕਦਮ ਨੂੰ ਪੰਜਾਬ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਅਤੇ ਨਿਵੇਕਲਾ ਕਦਮ ਦੱਸਦਿਆਂ ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੀਆਂ ਸਰਕਾਰੀ ਬਾਲ ਸੰਭਾਲ ਸੰਸਥਾਵਾਂ ‘ਚ ਰਹਿ ਰਹੇ ਬੇਸਹਾਰਾ ਅਤੇ ਲੋੜਵੰਦ ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ ਲਈ ਡਾ. ਕਾਨੂੰਨੀ ਪ੍ਰਕਿਰਿਆਵਾਂ ਦਾ ਸਾਹਮਣਾ ਕਰ ਰਹੇ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਨੂੰ 21ਵੀਂ ਸਦੀ ਦੇ ਕਾਬਲ ਨਾਗਰਿਕ ਬਣਾਉਣ ਲਈ ਹੁਨਰ, ਰੁਜ਼ਗਾਰ, ਕੈਰੀਅਰ ਮਾਰਗਦਰਸ਼ਨ, ਮਾਨਸਿਕ ਅਤੇ ਸਰੀਰਕ ਤੰਦਰੁਸਤੀ ਅਤੇ ਵਿਦਿਅਕ ਸਹਾਇਤਾ ਲਈ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ। ਇੱਕ ਸੁਰੱਖਿਅਤ ਪੁਨਰਵਾਸ ਪ੍ਰਦਾਨ ਕੀਤਾ ਜਾ ਸਕਦਾ ਹੈ।