Site icon TheUnmute.com

ਮਲੋਟ ਦੀ ਸ੍ਰੀ ਗੁਰੂ ਰਵਿਦਾਸ ਕਮੇਟੀ ਦੀ ਨਵੀਂ ਚੋਣ ਨੂੰ ਲੈ ਕੇ ਮੁੱਦਾ ਭਖਿਆ, ਮੌਕੇ ‘ਤੇ ਪਹੁੰਚੀ ਪੁਲਿਸ

Malout

ਮਲੋਟ, 16 ਮਾਰਚ 2023: ਮਲੋਟ (Malout) ਦੀ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੀ ਨਵੀਂ ਚੋਣ ਨੂੰ ਲੈ ਕੇ ਮਾਮਲਾ ਭਖਿਆ ਹੋਇਆ ਹੈ | ਬੇਸ਼ਕ ਕਮੇਟੀ ਦੇ ਨਵੇ ਬਣੇ ਪ੍ਰਧਾਨ ਵਲੋਂ ਸਰਬਸੰਮਤੀ ਨਾਲ ਚੁਣੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ | ਉਨ੍ਹਾਂ ਵਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਕੁਝ ਲੋਕ ਮਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ।

ਮਹੌਲ ਭਖਦਾ ਦੇਖਦੇ ਹੋਏ ਮੰਦਰ ਦੇ ਪ੍ਰਬੰਧਕਾਂ ਮੰਦਰ ਨੂੰ ਤਾਲਾ ਵੀ ਲਾਇਆ ਗਿਆ ਸੀ ਕੁਝ ਲੋਕਾਂ ਨੇ ਤਾਲਾ ਲੱਗਿਆ ਹੋਣ ਕਰਕੇ ਰੋਸ਼ ਪ੍ਰਗਟ ਕੀਤਾ । ਇਸ ਮੌਕੇ ਭਾਰੀ ਪੁਲਿਸ ਫੋਰਸ ਸਮੇਤ ਥਾਣਾ ਸਿਟੀ ਮਲੋਟ (Malout) ਦੇ ਥਾਣਾ ਮੁਖੀ ਵਰੁਣ ਮੱਟੂ ਨੇ ਸਥਿਤੀ ਨੂੰ ਸੰਭਾਲਦੇ ਹੋਏ ਮੁਹੱਲਾ ਵਾਸੀਆਂ ਨੂੰ ਮੁਨਿਅਦੀ ਰਾਹੀਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਕੋਈ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Exit mobile version