Jalandhar

ਜਲੰਧਰ ‘ਚ ਪੈਟਰੋਲ ਪੰਪ ‘ਤੇ NRI ਦੇ ਬੇਟੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਘਟਨਾ CCTV ਕੈਮਰੇ ‘ਚ ਕੈਦ

ਜਲੰਧਰ 01, ਫ਼ਰਵਰੀ 2023: ਜਲੰਧਰ (Jalandhar) ਦੇ ਸੈਂਟਰਲ ਟਾਊਨ ਸਥਿਤ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਐਨਆਈਆਰ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਬਜ਼ੁਰਗ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਅਮਰੀਕਾ ਰਹਿ ਰਿਹਾ ਹੈ। ਉਹ ਕਿਸੇ ਕੰਮ ਲਈ ਜਲੰਧਰ ਆਇਆ ਹੋਇਆ ਸੀ। ਇਸ ਦੌਰਾਨ ਉਸ ਦੇ ਦੋਵੇਂ ਲੜਕੇ ਰਾਮਾ ਮੰਡੀ ਦੇ ਪੰਪ ‘ਤੇ ਪੈਟਰੋਲ ਪਾਉਣ ਲਈ ਗਏ ਹੋਏ ਸਨ। ਇਸ ਦੌਰਾਨ ਉਸ ਦੇ ਲੜਕੇ ਦੀ ਕਿਸੇ ਨਾਲ ਬਹਿਸ ਹੋ ਗਈ। ਇਸ ਦੌਰਾਨ ਵਿਅਕਤੀਆਂ ਨੇ ਪੀੜਤ ਪਰਿਵਾਰ ਦੇ ਬੇਟੇ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਜਦੋਂ ਐਨ.ਆਈ.ਆਰ ਪਰਿਵਾਰ ਨੇ ਵਿਰੋਧ ਕੀਤਾ ਤਾਂ ਹਮਲਾਵਰ ਨੇ ਉਨ੍ਹਾਂ ਦੇ ਬੇਟੇ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ।

ਇਸ ਘਟਨਾ ਵਿਚ ਉਸ ਦੇ ਬੇਟੇ ਦੀਆਂ ਉਂਗਲਾਂ ਵੱਢ ਦਿੱਤੀਆਂ ਗਈਆਂ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਸੂਰਿਆ ਐਨਕਲੇਵ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਨੇ ਮਾਮਲੇ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਦੂਜੇ ਪਾਸੇ ਸੂਰਿਆ ਐਨਕਲੇਵ ਦੇ ਥਾਣੇਦਾਰ ਸਤਨਾਮ ਸਿੰਘ ਨੇ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀ ਗੱਲ ਕਹੀ ਹੈ |

ਇਸ ਦੌਰਾਨ ਭਾਜਪਾ ਆਗੂ ਮਨੋਰੰਜਨ ਕਾਲੀਆ ਨਾਲ ਗੱਲਬਾਤ ਕੀਤੀ। ਜਿਸ ਬਾਰੇ ਮਨੋਰੰਜਨ ਕਾਲੀਆ ਨੇ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ‘ਤੇ ਪਰਚੇ ਦਰਜ ਕਰ ਲਿਆ ਗਈ ਆਹ ਇਹ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Scroll to Top