Site icon TheUnmute.com

15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾਵੇਗਾ

independence day

ਐਸ.ਏ.ਐਸ.ਨਗਰ, 14 ਅਗਸਤ, 2023: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ‘ਆਓ ਰਲ ਕੇ ਆਜ਼ਾਦ ਭਾਰਤ ਨੂੰ ਰੌਸ਼ਨ ਕਰੀਏ, ਮਜ਼ਬੂਤ ਲੋਕਤੰਤਰ ਵੱਲ ਕਦਮ ਵਧਾਈਏ’ ਤੇ ਆਧਾਰਿਤ ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ ਦੁਪਹਿਰ 12:00 ਵਜੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਭਾਰਤੀ ਚੋਣ ਕਮਿਸ਼ਨ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਗਸਤ ਨੂੰ ਦੁਪਹਿਰ 12:00 ਵਜੇ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਸ ਵਿੱਚ ਕਮਿਸ਼ਨ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਜੇਤੂਆਂ ਨੂੰ 1500/- ਰੁਪਏ, 1200/- ਰੁਪਏ ਅਤੇ 1000/- ਰੁਪਏ ਦੇ ਇਨਾਮ ਅਤੇ ਸਰਟੀਫਿਕੇਟ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਲਈ 30 ਮਿੰਟ ਵਿੱਚ 50 ਸਵਾਲਾਂ ਦੇ ਜਵਾਬ ਦੇਣੇ ਹੋਣਗੇ। ਕੁਇਜ਼ ਮੁਕਾਬਲੇ ਦਾ ਲਿੰਕ ਫੇਸਬੁੱਕ ਅਤੇ ਟਵਿੱਟਰ ‘ਤੇ 15 ਅਗਸਤ ਨੂੰ ਸਵੇਰੇ 11:50 ਵਜੇ ਸਾਂਝਾ ਕੀਤਾ ਜਾਵੇਗਾ। ਕਵਿਜ਼ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨਾ ਹੋਵੇਗਾ ਅਤੇ ਕਵਿਜ਼ 30 ਮਿੰਟਾਂ ਤੋਂ ਬਾਅਦ ਜਮ੍ਹਾਂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀ ਬਰਾਬਰ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਸ ਆਨਲਾਈਨ ਕੁਇਜ਼ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

Exit mobile version