Delhi

ਦਿੱਲੀ ‘ਚ ਨਿਰਮਾਣ ਅਧੀਨ ਇਮਾਰਤ ਡਿੱਗੀ, ਕਈ ਲੋਕਾਂ ਦੇ ਦਬੇ ਹੋਣ ਦੀ ਸੰਭਾਵਨਾ

ਚੰਡੀਗੜ੍ਹ 14 ਮਾਰਚ 2022: ਦਿੱਲੀ (Delhi) ਦੇ ਕਸ਼ਮੀਰੀ ਗੇਟ ਇਲਾਕੇ ‘ਚ ਇੱਕ ਨਿਰਮਾਣ ਅਧੀਨ ਇਮਾਰਤ ਡਿੱਗਣ ਦੀ ਖਬਰ ਸਾਹਮਣੇ ਆ ਰਹੀ ਹੈ । ਇਸ ‘ਚ ਕੁਝ ਲੋਕਾਂ ਦੇ ਦਬੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ ਹੁਣ ਤੱਕ ਅੱਠ ਲੋਕਾਂ ਨੂੰ ਮਲਬੇ ਤੋਂ ਬਚਾਇਆ ਜਾ ਚੁੱਕਾ ਹੈ। ਜਦਕਿ ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਫਾਇਰ ਵਿਭਾਗ ਨੇ ਦੱਸਿਆ ਕਿ ਇਮਾਰਤ ਦੇ ਡਿੱਗਣ ਦੀ ਸੂਚਨਾ ਸ਼ਾਮ 5.24 ਵਜੇ ਮਿਲੀ। ਇਸ ਤੋਂ ਬਾਅਦ ਤਿੰਨ ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ।

ਪੁਲਸ ਦੇ ਡਿਪਟੀ ਕਮਿਸ਼ਨਰ (ਉੱਤਰੀ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਨਿਕਲਸਨ ਰੋਡ, ਕਸ਼ਮੀਰੇ ਗੇਟ ‘ਤੇ ਇੱਕ ਇਮਾਰਤ ਡਿੱਗਣ ਦੀ ਸੂਚਨਾ ਮਿਲੀ ਹੈ। ਪੁਲਸ, ਫਾਇਰ ਬ੍ਰਿਗੇਡ ਅਤੇ (Delhi) ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਕਰਮਚਾਰੀਆਂ ਨੂੰ ਤੁਰੰਤ ਮੌਕੇ ‘ਤੇ ਭੇਜਿਆ ਗਿਆ। ਬਚਾਅ ਕਾਰਜ ਜਾਰੀ ਹੈ।

Scroll to Top