July 2, 2024 6:44 pm
Firing

ਮਾਨਸਾ ‘ਚ ਮੈਡੀਕਲ ਸਟੋਰ ’ਤੇ ਅਣਪਛਾਤੇ ਵਿਅਕਤੀ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਮਾਨਸਾ, 4 ਅਪ੍ਰੈਲ 2024: ਮਾਨਸਾ ਸ਼ਹਿਰ ਵਿੱਚ ਇੱਕ ਮੈਡੀਕਲ ਸਟੋਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ (Firing) ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸਤੋਂ ਬਾਅਦ ਉਕਤ ਵਿਅਕਤੀ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀਬਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਇਸ ਘਟਨਾ ਨੂੰ ਲੈ ਕੇ ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਉਹ ਆਪਣੇ ਘਰ ਖਾਣਾ ਖਾਣ ਗਿਆ ਸੀ ਤਾਂ ਉਸ ਦੀ ਦੁਕਾਨ ਦੇ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਆਏ ਅਤੇ ਉਨ੍ਹਾਂ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹੇ ਪਰ ਮੁਲਜ਼ਮਾਂ ਨੇ ਇਕ ਹੋਰ ਮੈਡੀਕਲ ਸਟੋਰ ‘ਤੇ 4 ਤੋਂ 5 ਗੋਲੀਆਂ ਚਲਾਈਆਂ |

ਮਾਨਸਾ ਸਿਟੀ 2 ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਮੈਡੀਕਲ ਸਟੋਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ (Firing) ਬਣਾਇਆ ਹੈ। ਉਨ੍ਹਾਂ ਮਾਨਸਾ ਮੈਡੀਕਲ ਸਟੋਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਸ਼ੀਸ਼ੇ ਟੁੱਟ ਗਏ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਉਹ ਜਾਂਚ ਕਰ ਰਹੇ ਹਨ ਅਤੇ ਛੇਤੀ ਹੀ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।