Site icon TheUnmute.com

Andhra Pradesh: ਕਾਕੀਨਾਡਾ ਦੀ ਖੰਡ ਫੈਕਟਰੀ ‘ਚ ਲੱਗੀ ਭਿਆਨਕ ਅੱਗ, 2 ਜਣਿਆਂ ਦੀ ਮੌਤ

Sugar factory

ਚੰਡੀਗੜ੍ਹ 19 ਅਗਸਤ 2022: ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਵਿੱਚ ਸ਼ੁੱਕਰਵਾਰ ਨੂੰ ਇੱਕ ਖੰਡ ਫੈਕਟਰੀ (Sugar factory) ਵਿੱਚ ਭਿਆਨਕ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗਈ ਇਸ ਹਾਦਸੇ ‘ਚ 2 ਜਣਿਆਂ ਦੀ ਮੌਤ ਦੀ ਖ਼ਬਰ ਹੈ | ਇਸਦੇ ਨਾਲ ਹੀ ਛੇ ਗੰਭੀਰ ਜ਼ਖਮੀ ਹਨ | ਇਨ੍ਹਾਂ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ |

ਇਸ ਘਟਨਾ ਦੇ ਤੁਰੰਤ ਬਾਅਦ ਫਾਇਰ ਵਿਭਾਗ, ਬਿਜਲੀ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਨੇ ਇਲਾਕੇ ਦਾ ਮੁਆਇਨਾ ਕੀਤਾ। ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਕਾਕੀਨਾਡਾ ਦੇ ਐੱਸਪੀ ਰਬਿੰਦਰਨਾਥ ਬਾਬੂ ਨੇ ਦੱਸਿਆ, ਵਕਾਲਾਪੂੜੀ ਸ਼ੂਗਰ ਫੈਕਟਰੀ ‘ਚ ਅੱਗ ਲੱਗਣ ਦੀ ਵੱਡੀ ਘਟਨਾ ਵਾਪਰੀ ਹੈ। ਇਸ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਜਦਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।

Exit mobile version