Andhra Pradesh News: ਸ੍ਰੀ ਵੈਂਕਟੇਸ਼ਵਰ ਮੰਦਰ ‘ਚ ਦਰਸ਼ਨ ਦੀ ਪ੍ਰਕਿਰਿਆ ‘ਚ ਵੱਡਾ ਬਦਲਾਅ, ਜਾਣੋ

19 ਨਵੰਬਰ 2024: ਆਂਧਰਾ ਪ੍ਰਦੇਸ਼ (Andhra Pradesh) ਦੇ ਤਿਰੁਮਾਲਾ ਸਥਿਤ ਮਸ਼ਹੂਰ ਸ੍ਰੀ ਵੈਂਕਟੇਸ਼ਵਰ ਮੰਦਰ (Sri Venkateswara Temple)  ‘ਚ ਦਰਸ਼ਨ ਦੀ ਪ੍ਰਕਿਰਿਆ ‘ਚ ਹੁਣ ਬਦਲਾਅ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਇਹ ਫੈਸਲਾ ਤਿਰੁਮਾਲਾ (Tirumala) ਤਿਰੂਪਤੀ ਦੇਵਸਥਾਨਮ ਬੋਰਡ (TTD) ਦੇ ਵਲੋਂ ਲਿਆ ਗਿਆ ਹੈ, ਉਹਨਾਂ ਕਿਹਾ ਕਿ ਸ਼ਰਧਾਲੂਆਂ ਨੂੰ ਹੁਣ ਸਿਰਫ 2 ਘੰਟਿਆਂ ਵਿੱਚ ਭਗਵਾਨ ਵੈਂਕਟੇਸ਼ਵਰ ਦੇ ਦਰਸ਼ਨ ਕਰਵਾਏ ਜਾਣਗੇ। ਇਹ ਫੈਸਲਾ ਮੰਦਰ ‘ਚ ਸ਼ਰਧਾਲੂਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਲਿਆ ਗਿਆ ਹੈ, ਜਿੱਥੇ ਰੋਜ਼ਾਨਾ 1 ਲੱਖ ਦੇ ਕਰੀਬ ਸ਼ਰਧਾਲੂ ਆਉਂਦੇ ਹਨ ਅਤੇ ਦਰਸ਼ਨਾਂ ਲਈ 20 ਤੋਂ 30 ਘੰਟੇ ਤੱਕ ਇੰਤਜ਼ਾਰ ਕਰਨਾ ਪੈਂਦਾ ਹੈ।

 

ਨਵੀਂ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਅਤਿ-ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ, ਤਾਂ ਜੋ ਦਰਸ਼ਨ ਪ੍ਰਕ੍ਰਿਆ ਨੂੰ ਹੋਰ ਸੁਚਾਰੂ ਅਤੇ ਸਮਾਂਬੱਧ ਬਣਾਇਆ ਜਾ ਸਕੇ। ਬੋਰਡ ਮੈਂਬਰ ਜੇ ਸ਼ਿਆਮਲਾ ਰਾਓ ਅਨੁਸਾਰ ਵੀਆਈਪੀ ਦਰਸ਼ਨਾਂ ਦਾ ਕੋਟਾ ਖ਼ਤਮ ਕਰ ਦਿੱਤਾ ਜਾਵੇਗਾ ਤਾਂ ਜੋ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਨਾ ਹੋਵੇ।

 

ਇਸ ਤੋਂ ਇਲਾਵਾ ਹਰ ਮਹੀਨੇ ਦੇ ਪਹਿਲੇ ਮੰਗਲਵਾਰ ਨੂੰ ਤਿਰੂਪਤੀ ਦੇ ਸਥਾਨਕ ਨਾਗਰਿਕਾਂ ਲਈ ਵਿਸ਼ੇਸ਼ ਦਰਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ। ਹੁਣ ਤੋਂ ਨੇਤਾਵਾਂ ਨੂੰ ਮੰਦਰ ਕੰਪਲੈਕਸ ‘ਚ ਸਿਆਸੀ ਬਿਆਨਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਆਗੂ ਅਜਿਹਾ ਕਰਦਾ ਹੈ ਤਾਂ ਉਸ ਨੂੰ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ।

ਇਹ ਬਦਲਾਅ ਤਿਰੁਮਾਲਾ ਮੰਦਰ ਦੇ ਪ੍ਰਬੰਧਾਂ ਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ।

Scroll to Top