Anganwadi workers

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਦਿੱਤਾ ਧਰਨਾ

ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ 2023: ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਂਗਨਵਾੜੀ ਵਰਕਰਾਂ (Anganwadi workers) ਅਤੇ ਹੈਲਪਰਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਇੱਕ ਮੰਗ ਪੱਤਰ ਸੌਂਪਿਆ । ਇਸ ਮੰਗ ਪੱਤਰ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਭੇਜਦੇ ਹੋਏ ਮੰਗ ਕੀਤੀ ਕਿ ਪਿਛਲੇ ਸਾਲਾਂ ਤੋਂ ਕੰਮ ਕਰ ਰਹੀਆਂ ਆਂਗਨਵਾੜੀ ਵਰਕਰਾਂ ਹੈਲਪਰਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਅਨੁਸਾਰ ਮਜ਼ਦੂਰ ਦਾ ਦਰਜਾ ਦਿੰਦੇ ਹੋਏ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਸ਼ਾਮਲ ਕੀਤਾ ਜਾਵੇ ।

ਇਸ ਮੌਕੇ ਗੁਰਮੀਤ ਕੌਰ ਅਤੇ ਦਲਜੀਤ ਕੌਰ ਨੇ ਦੱਸਿਆ ਕਿ 25 ਅਪ੍ਰੈਲ 2022 ਨੂੰ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਇਤਿਹਾਸਕ ਫੈਸਲੇ ਵਿੱਚ ਕਿਹਾ ਗਿਆ ਹੈ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਰਕਰ ਮੰਨਿਆ ਜਾਣਾ ਚਾਹੀਦਾ ਹੈ ਅਤੇ ਉਹ ਪੇਮੈਂਟ ਆਫ ਗਰੈਚੁਟੀ ਐਕਟ, 1972 ਦੇ ਤਹਿਤ ਗਰੈਚੁਟੀ ਦੇ ਹੱਕਦਾਰ ਹਨ । ਸੁਪਰੀਮ ਕੋਰਟ ਵੱਲੋਂ ਰਾਜ ਅਤੇ ਕੇਂਦਰ ਵੱਲੋ ਦਿੱਤੇ ਜਾ ਰਿਹਾ ਮਿਹਨਤਾਨੇ ਨੂੰ ਮਾਣ ਭੱਤਾ ਨਹੀਂ ਮਜ਼ਦੂਰੀ ਦਾ ਰੂਪ ਦੇਣਾ ਚਾਹੀਦਾ ਹੈ ਅਤੇ ਵਰਕਰਾਂ ਅਤੇ ਹੈਲਪਰਾਂ ਨੂੰ ਬਿਹਤਰ ਸੇਵਾਵਾਂ ਸ਼ਰਤਾਂ ‘ਮਜ਼ਦੂਰੀ’ ਦੇ ਤੌਰ ‘ਤੇ ਮੰਨਿਆ ਜਾਣਾ ਚਾਹੀਦਾ ਹੈ । ਉਹਨਾ ਦੱਸਿਆ ਕਿ 1 ਮਈ 2023 ਨੂੰ ਸੂਬੇ ਭਰ ‘ਚੌਂ ਆਂਗਨਵਾੜੀ ਵਰਕਰਾਂ (Anganwadi workers) ,ਹੈਲਪਰਾਂ ਪੰਜਾਬ ਸਰਕਾਰ ਤੋਂ ਜਵਾਬ ਮੰਗਣ ਲਈ ਅਤੇ ਆਪਣੇ ਅਧਿਕਾਰਾਂ ਦੀ ਰਾਖੀ ਲਈ ਜਲੰਧਰ ਵਿਖੇ ਪਹੁੰਚਣਗੀਆ ਕਿਉਂਕਿ ਪੰਜਾਬ ਸਰਕਾਰ ਦੇ ਇੱਕ ਸਾਲ ਬੀਤ ਜਾਣ ਦੇ ਬਾਅਦ ਵੀ ਲਾਰੇ ਲਾਊ ਨੀਤੀਆਂ ਅਪਣਾਈਆਂ ਹੋਈਆਂ ਹਨ ।

Scroll to Top