ਆਂਗਨਵਾੜੀ ਵਰਕਰ

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਛੇਤੀ ਮਿਲਣਗੇ ਸਮਾਰਟ ਫੋਨ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਨਵੰਬਰ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੁਖ-ਸੁਵਿਧਾਵਾਂ ਅਤੇ ਭਲਾਈ ‘ਤੇ ਵੀ ਖਾਸ ਧਿਆਨ ਦੇ ਰਹੀ ਹੈ। ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ‘ਚ ਵੱਖ-ਵੱਖ ਆਂਗਨਵਾੜੀ ਯੂਨੀਅਨਾਂ ਨਾਲ ਬੈਠਕ ਕੀਤੀ |

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਆਂਗਨਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਮੰਗ ਪੂਰੀ ਕਰੇਗੀ | ਇਸ ਨਾਲ ਆਂਗਨਵਾੜੀ ਪੱਧਰ ‘ਤੇ ਕੰਮਕਾਜ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤਨਖਾਹ ‘ਚ ਵਾਧੇ, ਮੋਬਾਈਲ ਭੱਤੇ ‘ਚ ਵਾਧੇ ਦੀ ਮੰਗ ਅਤੇ ਹੋਰ ਮੰਗਾਂ ਸਬੰਧੀ ਮਾਮਲਿਆਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ, ਤਾਂ ਜੋ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹੋਰ ਉਤਸ਼ਾਹ ‘ਤੇ ਸਮਰਪਣ ਨਾਲ ਸੇਵਾ ਦੇਣ ਲਈ ਪ੍ਰੇਰਣਾ ਮਿਲੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਵੱਖ-ਵੱਖ ਮੰਗਾਂ-ਬੜੇ ਧਿਆਨ ਨਾਲ ਸੁਣੀਆਂ ਹਨ ਅਤੇ ਜਿਹੜੀਆਂ ਮੰਗਾਂ ਵਿਭਾਗ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ। ਜਿਹੜੀਆਂ ਮੰਗਾਂ ਪੰਜਾਬ ਸਰਕਾਰ ਪੱਧਰ ‘ਤੇ ਸੰਬੰਧਿਤ ਹਨ, ਉਨ੍ਹਾਂ ਦੀ ਪ੍ਰਕਿਰਿਆ ਵੀ ਛੇਤੀ ਸ਼ੁਰੂ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਆਂਗਨਵਾੜੀ ਹੈਲਪਰਾਂ ਅਤੇ ਵਰਕਰਾਂ ਦੀ ਭਰਤੀ ਦੀ ਪ੍ਰਕਿਰਿਆ ਛੇਤੀ ਪੂਰੀ ਕੀਤੀ ਜਾਵੇਗੀ, ਤਾਂ ਜੋ ਸਾਰੇ ਖਾਲੀ ਅਸਾਮੀਆਂ ਨੂੰ ਭਰਿਆ ਜਾ ਸਕੇ ਅਤੇ ਸੇਵਾਵਾਂ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾਵੇ |

ਜਿਨ੍ਹਾਂ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਕਈ ਮੰਗਾਂ, ਜਿਨ੍ਹਾਂ ‘ਚ ਪਿਛਲੇ ਮਹੀਨਿਆਂ ਦਾ ਤਨਖਾਹ ਏਰੀਅਰ ਜਾਰੀ ਕਰਨਾ, ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨਾ ਅਤੇ ਮੌਤ ਜਾਂ ਜਾਨਲੇਵਾ ਬਿਮਾਰੀ ਦੇ ਮਾਮਲਿਆਂ ‘ਚ ਆਸ਼ਰਿਤਾਂ ਨੂੰ ਨੌਕਰੀ ਦੇਣ ਲਈ ਨਿਯਮਾਂ ‘ਚ ਸੋਧ ਕਰਨ ਤੋਂ ਇਲਾਵਾ ਹੋਰ ਮੰਗਾਂ ਨੂੰ ਸਕਾਰਾਤਮਕ ਤਰੀਕੇ ਨਾਲ ਲਿਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਤੇ ਬਾਲ ਵਿਕਾਸ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ‘ਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ |

Read More: ਪੋਸਟ ਮੈਟ੍ਰਿਕ ਤੇ ਅਸ਼ੀਰਵਾਦ ਸਕੀਮਾਂ ਅਧੀਨ ਅਦਾਇਗੀ ‘ਚ ਤੇਜ਼ੀ ਲਿਆਂਦੀ ਜਾਵੇ: ਡਾ. ਬਲਜੀਤ ਕੌਰ

Scroll to Top