ਅਨਿਲ ਅੰਬਾਨੀ

ਅਨਿਲ ਅੰਬਾਨੀ ਦੀ ਮਨੀ ਲਾਂਡਰਿੰਗ ਮਾਮਲੇ ‘ਚ ₹3,034 ਕਰੋੜ ਦੀਆਂ ਜਾਇਦਾਦਾਂ ਜ਼ਬਤ

ਦੇਸ਼, 28 ਅਪ੍ਰੈਲ 2026: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਨਿਲ ਅੰਬਾਨੀ ਦੀ ਅਗਵਾਈ ਵਾਲੇ ਰਿਲਾਇੰਸ ਗਰੁੱਪ ਵਿਰੁੱਧ ਚੱਲ ਰਹੇ ਮਨੀ ਲਾਂਡਰਿੰਗ ਮਾਮਲੇ ‘ਚ ₹3,034 ਕਰੋੜ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਹਨ।

ਈਡੀ ਦੀ ਇਹ ਤਾਜ਼ਾ ਕਾਰਵਾਈ ਕਥਿਤ ਤੌਰ ‘ਤੇ ਵਿੱਤੀ ਲੈਣ-ਦੇਣ ਨਾਲ ਸਬੰਧਤ ਹੈ ਜਿਸ ‘ਚ ਕਥਿਤ ਤੌਰ ‘ਤੇ ਬੇਨਿਯਮੀਆਂ ਅਤੇ ਫੰਡਾਂ ਦੀ ਦੁਰਵਰਤੋਂ ਦੇ ਸੰਕੇਤ ਦਿਖਾਈ ਦਿੱਤੇ ਸਨ। ਏਜੰਸੀ ਪਹਿਲਾਂ ਹੀ ਕਈ ਪੱਧਰਾਂ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਈਡੀ ਦੀ ਕਾਰਵਾਈ ਨੂੰ ਅਨਿਲ ਅੰਬਾਨੀ ਦੀ ਅਗਵਾਈ ਵਾਲੇ ਰਿਲਾਇੰਸ ਗਰੁੱਪ ਨਾਲ ਸਬੰਧਤ ਮਾਮਲੇ ‘ਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵੱਖ-ਵੱਖ ਥਾਵਾਂ ‘ਤੇ ਸਥਿਤ ਹਨ ਅਤੇ ਉਨ੍ਹਾਂ ਦੀ ਕੁੱਲ ਕੀਮਤ ₹3,034 ਕਰੋੜ ਹੋਣ ਦਾ ਅਨੁਮਾਨ ਹੈ।

Read More: ਪੱਛਮੀ ਬੰਗਾਲ ‘ਚ ਦੂਜੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ED ਦੀ ਕਈ ਥਾਵਾਂ ‘ਤੇ ਛਾਪੇਮਾਰੀ

ਵਿਦੇਸ਼

Scroll to Top