ਚੰਡੀਗੜ੍ਹ,23 ਅਗਸਤ : ਕਿਸਾਨੀ ਮੁੱਦੇ ’ਤੇ ਲਗਾਤਾਰ ਅਵਾਜ਼ ਚੁੱਕਣ ਵਾਲੇ ਤੇ ਕਿਸਾਨਾਂ ਬਾਰੇ ਬੋਲਣ ਤੋਂ ਬਾਅਦ ਬੀ.ਜੇ.ਪੀ. ਵਿੱਚੋ ਕੱਢੇ ਗਏ ਅਨਿਲ ਜੋਸ਼ੀ 20 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ |
ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤੋਂ ਬਾਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਅਕਾਲੀ ਦਲ ’ਚ ਆਉਣ ਵਾਲੇ ਸਾਰੇ ਸਾਬਕਾ ਭਾਜਪਾ ਆਗੂ ਵੀ ਮੌਜੂਦ ਰਹੇ। ਇਸ ਮੌਕੇ ਅਨਿਲ ਜੋਸ਼ੀ ਨੇ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਤੇ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕਰਨ ਲਈ ਗੁਰਦੁਆਰਾ ਸਾਹਿਬ ਆਏ ਹਨ।
ਮੀਡਿਆ ਨਾਲ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਕਿਹਾ ਕਿ ਕਿਸਾਨ ਭਾਈਚਾਰੇ ਦੇ ਹੱਕ ‘ਚ ਅਵਾਜ਼ ਉਠਾਉਣ ’ਤੇ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਸੀ, ਉਦੋਂ ਵੀ ਉਨ੍ਹਾਂ ਨੇ ਵਾਹਿਗੁਰੂ ਜੀ ਦੇ ਦਰ ’ਤੇ ਆ ਕੇ ਅਰਦਾਸ ਕੀਤੀ ਸੀ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਸਹੀ ਰਸਤਾ ਦਿਖਾਉਣ, ਜਿਸਦੇ ਚਲਦੇ ਉਹ ਜਨਤਾ ਦੀ ਸੇਵਾ ਕਰ ਸਕਣ।
ਜਦੋ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਦੀ ਬਾਂਹ ਫੜੀ ਗਈ ਤਾਂ ਉਹ 20 ਅਗਸਤ ਨੂੰ ਚੰਡੀਗੜ੍ਹ ਵਿਖੇ ਉਹ ਅਕਾਲੀ ਦਲ ‘ਚ ਸ਼ਾਮਲ ਹੋਏ। ਇਸੇ ਲਈ ਅੱਜ ਉਹ ਵਾਹਿਗੁਰੂ ਦਾ ਸ਼ੁਕਰਾਨਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕਰਨ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ।
ਇਸ ਮੌਕੇ ਅਨਿਲ ਜੋਸ਼ੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ ਕਰਦਿਆਂ ਕਿਹਾ ਪੰਜਾਬ ਦੀ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਤੇ 2022 ’ਚ ਸਰਕਾਰ ਬਣਨ ’ਤੇ ਕੀਤਾ ਗਿਆ ਹਰ ਵਾਅਦਾ ਵੀ ਪੂਰਾ ਕੀਤੇ ਜਾਵੇਗਾ |
। ਓਹਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਪਾਰਟੀ ਹੈ, ਜਿਸ ਵਿੱਚ ਹਰ ਵਰਗ ਨੂੰ ਨੁਮਾਇੰਦਗੀ ਮਿਲਦੀ ਹੈ ਤੇ ਹਰ ਵਰਗ ਦੇ ਭਲੇ ਲਈ ਕੰਮ ਕੀਤਾ ਜਾਂਦਾ। ਇਥੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ।
ਇਸ ਮੌਂਕੇ ਅਨਿਲ ਜੋਸ਼ੀ ਨੇ ਕਿਹਾ ਕਿ 28 ਅਗਸਤ ਨੂੰ ਅੰਮ੍ਰਿਤਸਰ ਹਲਕਾ ਉੱਤਰੀ ’ਚ ਇੱਕ ਵੱਡੀ ਰੈਲੀ ਕੀਤੀ ਜਾਵੇਗੀ | ਇਸ ਰੈਲੀ ਵਿੱਚ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਮੌਜੂਦ ਰਹੇਗੀ।