July 5, 2024 7:26 am
ਗ੍ਰਹਿ ਮੰਤਰੀ ਅਨਿਲ ਵਿਜ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਮੁੜ ਕਿਸਾਨੀ ਅੰਦੋਲਨ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 2 ਅਕਤੂਬਰ 2021 : ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਨੂੰ ਲੱਗਭਗ 10 ਮਹੀਨੇ ਹੋ ਚੁੱਕੇ ਹਨ | ਜਿਸ ਤੇ ਕਈ ਤਰਾਂ ਦੇ ਸਵਾਲ ਵੀ ਚੁੱਕੇ ਜਾ ਰਹੇ ਹਨ ਅਤੇ ਹੁਣ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਸਾਨੀ ਅੰਦੋਲਨ ਤੇ ਸਵਾਲ ਚੁੱਕਦਿਆਂ ਕਿਹਾ ਕਿ “ਕਿਸਾਨੀ ਅੰਦੋਲਨ ਦਿਨੋ ਦਿਨ ਹਿੰਸਕ ਹੁੰਦਾ ਜਾ ਰਿਹਾ ਹੈ, ਮਹਾਤਮਾ ਗਾਂਧੀ ਦੇ ਦੇਸ਼ ਵਿੱਚ ਹਿੰਸਕ ਅੰਦੋਲਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕਿਸਾਨ ਆਗੂਆਂ ਨੂੰ ਆਪਣਾ ਅੰਦੋਲਨ ਸੰਜਮ ਵਿੱਚ ਰੱਖਣਾ ਚਾਹੀਦਾ ਹੈ।