Site icon TheUnmute.com

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਲੋੜੀਂਦਾ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਕੀਨੀਆ ‘ਚ ਗ੍ਰਿਫਤਾਰ

Anmol Bishnoi

ਚੰਡੀਗੜ੍ਹ 1 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ (Anmol Bishnoi) ਵੀ ਕੀਨੀਆ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਅਨਮੋਲ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਭਤੀਜੇ ਸਚਿਨ ਥਾਪਨ ਨੂੰ ਅਜ਼ਰਬੇਜਾਨ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਮੂਸੇਵਾਲਾ ਕਤਲ ਕੇਸ ਵਿੱਚ ਅਜ਼ਰਬੇਜਾਨ ਅਤੇ ਕੀਨੀਆ ਵਿੱਚ ਇੱਕ-ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦੇ ਸੰਪਰਕ ‘ਚ ਹਾਂ। ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਦੋਵਾਂ ਦਾ ਅਪਰਾਧਿਕ ਰਿਕਾਰਡ ਮੰਗਿਆ ਸੀ, ਤਾਂ ਜੋ ਉਨ੍ਹਾਂ ਨੂੰ ਭਾਰਤ ਲਿਆਂਦਾ ਜਾ ਸਕੇ।

Exit mobile version