Site icon TheUnmute.com

ਸੈਰ ਸਪਾਟੇ ਦੇ ਖੇਤਰ ‘ਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ’ ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ’

Anmol Gagan Mann

ਚੰਡੀਗੜ੍ਹ/ਬਰਲਿਨ, 7 ਮਾਰਚ 2024: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ‘ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਨੇ ਫਾਰਮ ਅਤੇ ਰੂਰਲ ਟੂਰਜਿਮ ਐਵਾਰਡ ਵੀ ਜਿੱਤਣ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਸਮਾਗਮ ਇੰਟਰਨੈਸ਼ਨਲ ਟੂਰਿਜਮ ਬੋਰਿਸ ਬਰਲਿਨ (ਆਈ.ਟੀ.ਬੀ.ਬਰਲਿਨ) ਅਤੇ ਦੀ ਪੈਸੇਫਿਕ ਏਰੀਆ ਟਰੈਵਲ ਰਾਈਟਰਜ ਐਸੋਸੀਏਸ਼ਨ (ਪਾਟਵਾ) ਵਲੋਂ ਸਾਂਝੇ ਤੋਰ ਤੇ ਕਰਵਾਏ ਗਏ ਇਸ 3 ਦਿਨਾਂ ਸਮਾਗਮ ਦੌਰਾਨ ਦੁਨੀਆ ਭਰ ਦੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਕੰਪਨੀਆਂ ਅਤੇ ਸੰਸਥਾਵਾਂ ਵਲੋਂ ਭਾਗ ਲਿਆ ਗਿਆ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਇਹ ਸਨਮਾਨ ਜਿੱਤਿਆ। ਸਨਮਾਨ ਹਾਸਲ ਕਰਨ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟਾ ਸਨਅਤ ਨਾਲ ਸਬੰਧਤ ਬਹੁਤ ਸੰਭਾਵਨਾਵਾਂ ਹਨ ਜਿਸ ਨੂੰ ਸਿਰਫ਼ ਇੰਫਰਾਸਟ੍ਰੱਕਚਰ ਦੇਣ ਅਤੇ ਪ੍ਰਚਾਰਨ ਦੀ ਲੋੜ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ।

Exit mobile version