July 2, 2024 10:10 pm
GMADA

ਬਠਿੰਡਾ ਮਿਲਟਰੀ ਸਟੇਸ਼ਨ ‘ਚ ਗੋਲੀਬਾਰੀ ਦੀ ਘਟਨਾ ‘ਤੇ ਅਨਮੋਲ ਗਗਨ ਮਾਨ ਦਾ ਬਿਆਨ

ਚੰਡੀਗੜ੍ਹ,12 ਅਪ੍ਰੈਲ 2023: ਬਠਿੰਡਾ ਮਿਲਟਰੀ ਸਟੇਸ਼ਨ (Bathinda Military Station) ‘ਚ ਗੋਲੀਬਾਰੀ ਦੀ ਘਟਨਾ ‘ਤੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਆਪਸੀ ਝਗੜੇ ਕਾਰਨ ਹੋਇਆ ਹੈ, ਜਿਸ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਕਿ ਝਗੜਾ ਕਿਸ ਕਾਰਨ ਹੋਇਆ | ਉਨ੍ਹਾਂ ਨੇ ਬਠਿੰਡਾ ਐਸਐਸਪੀ ਨਾਲ ਗੱਲਬਾਤ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਦੂਜੇ ਪਾਸੇ ਪੰਜਾਬ ਪੁਲਿਸ ਨੇ ਇਸ ਗੋਲੀਬਾਰੀ ਦੀ ਘਟਨਾ ‘ਚ ਕਿਸੇ ਵੀ ਅੱਤਵਾਦੀ ਪਹਿਲੂ ਤੋਂ ਇਨਕਾਰ ਕੀਤਾ ਹੈ। ਇਸ ਘਟਨਾ ਵਿੱਚ ਫੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਵਿੱਚ ਫੌਜੀ ਛਾਉਣੀ ਦੇ ਸਾਰੇ ਐਂਟਰੀ ਗੇਟ ਬੰਦ ਕਰ ਦਿੱਤੇ ਗਏ ਹਨ। 28 ਕਾਰਤੂਸਾਂ ਵਾਲੀ ਇੰਸਾਸ ਰਾਈਫਲ ਦੋ ਦਿਨ ਪਹਿਲਾਂ ਲਾਪਤਾ ਹੋ ਗਈ ਸੀ ਅਤੇ ਇਸ ਪਹਿਲੂ ‘ਤੇ ਵੀ ਫੌਜ ਜਾਂਚ ਕਰ ਰਹੀ ਹੈ | ਭਾਰਤੀ ਫੌਜ ਦੀ ਦੱਖਣੀ ਪੱਛਮੀ ਕਮਾਂਡ ਵੱਲੋਂ ਜਾਰੀ ਬਿਆਨ ਮੁਤਾਬਕ ਗੋਲੀਬਾਰੀ ਦੀ ਘਟਨਾ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਸਵੇਰੇ 4:35 ਵਜੇ ਵਾਪਰੀ।