TheUnmute.com

ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਅੰਨਾ ਹਜ਼ਾਰੇ ਨੇ CM ਅਰਵਿੰਦ ਕੇਜਰੀਵਾਲ ਨੂੰ ਲਿਖਿਆ ਪੱਤਰ

ਚੰਡੀਗੜ੍ਹ 30 ਅਗਸਤ 2022: ਦੇਸ਼ ਦੇ ਉੱਘੇ ਸਮਾਜ ਸੇਵਕ ਅੰਨਾ ਹਜ਼ਾਰੇ (Anna Hazare) ਨੇ ਦਿੱਲੀ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਚਿੱਠੀ ‘ਚ ਅੰਨਾ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, ”ਤੁਸੀਂ ਵੀ ਸੱਤਾ ਦੇ ਨਸ਼ੇ ‘ਚ ਡੁੱਬ ਗਏ ਹੋ। ਇੱਕ ਵੱਡੇ ਅੰਦੋਲਨ ‘ਚੋ ਪੈਦਾ ਹੋਈ ਪਾਰਟੀ ਨੂੰ ਇਹ ਸ਼ੋਭਾ ਨਹੀਂ ਦਿੰਦਾ।

ਇਸਦੇ ਨਾਲ ਹੀ ਅੰਨਾ ਹਜ਼ਾਰੇ ਨੇ ਕੇਜਰੀਵਾਲ ਨੂੰ ਕਿਹਾ, ‘ਸਵਰਾਜ’ ਕਿਤਾਬ ‘ਚ ਤੁਸੀਂ ਕਿੰਨੀਆਂ ਆਦਰਸ਼ ਗੱਲਾਂ ਲਿਖੀਆਂ ਸਨ। ਤੁਹਾਡੇ ਤੋਂ ਬਹੁਤ ਉਮੀਦਾਂ ਸਨ ਪਰ ਰਾਜਨੀਤੀ ਵਿੱਚ ਆਉਣ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਤੁਸੀਂ ਆਦਰਸ਼ ਵਿਚਾਰਧਾਰਾ ਨੂੰ ਭੁੱਲ ਗਏ ਹੋ। ਜਿਵੇਂ ਸ਼ਰਾਬ ਦਾ ਨਸ਼ਾ ਹੁੰਦਾ ਹੈ, ਉਸੇ ਤਰ੍ਹਾਂ ਸੱਤਾ ਦਾ ਨਸ਼ਾ ਹੈ।

Anna Hazare

 

Exit mobile version