ਨਵਾਂਸ਼ਹਿਰ, 20 ਮਾਰਚ 2023: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ, 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਹੈ।
ਜਨਵਰੀ 19, 2025 5:20 ਪੂਃ ਦੁਃ