ਚੰਡੀਗੜ੍ਹ 12 ਅਕਤੂਬਰ 2022: ਕਰਵਾ ਚੌਥ ਦੇ ਤਿਉਹਾਰ ਦੇ ਮੱਦੇਨਜਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਹਾਇਕ ਰਜਿਸਟਰਾਰ ਜਨਰਲ ਵਲੋਂ ਜਾਰੀ ਅਧਿਸੂਚਨਾ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਅਦਾਲਤਾਂ ‘ਚ 13 ਅਕਤੂਬਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ | ਇਸ ਛੁੱਟੀ ਦੀ ਥਾਂ ਤੇ 29 ਅਕਤੂਬਰ ਨੂੰ ਮਹੀਨੇ ਦੇ ਚੌਥੇ ਸ਼ਨੀਵਾਰ ਨੂੰ ਹੋਣ ਵਾਲੀ ਛੁੱਟੀ ਰੱਦ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਕੱਲ੍ਹ 13 ਅਕਤੂਬਰ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ ਬੰਦ ਰਹਿਣਗੀਆਂ।
ਜਨਵਰੀ 18, 2025 11:49 ਬਾਃ ਦੁਃ