July 7, 2024 12:17 pm
Jalandhar West

ਵਧਦੀ ਗਰਮੀ ਮੱਦੇਨਜਰ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, 2024: ਪੰਜਾਬ ਦੇ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਭਰ ਦੇ ਸਕੂਲਾਂ ‘ਚ ਭਲਕੇ ਤੋਂ ਛੁੱਟੀਆਂ (Holidays) ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਹੋਣਗੀਆਂ। ਵਧਦੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਲਿਆ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਵਧਦੀ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਜਿਕਰਯੋਗ ਹੈ ਕਿ ਵਧਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਪਹਿਲਾਂ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਸੀ, ਜਿਸ ਕਾਰਨ ਅੱਜ ਤੋਂ ਸਵੇਰੇ 7.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਸੀ ਪਰ ਵਧਦੀ ਗਰਮੀ ਕਾਰਨ ਪੰਜਾਬ, ਗਰਮੀਆਂ ਦੀਆਂ ਛੁੱਟੀਆਂ (Holidays) ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਤਾਪਮਾਨ 45 ਡਿਗਰੀ ਦੇ ਪਾਰ ਜਾ ਰਿਹਾ ਹੈ।