ਚੰਡੀਗੜ, 21 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ, 2023 (ਸੋਮਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਨਵੰਬਰ 14, 2025 10:04 ਪੂਃ ਦੁਃ




