ਚੰਡੀਗੜ੍ਹ, 12 ਅਕਤੂਬਰ 2023: ਪੰਜਾਬ ਵਿੱਚ ਨਗਰ ਨਿਗਮ ਚੋਣਾਂ (municipal elections) ਦਾ ਐਲਾਨ ਹੋ ਗਿਆ ਹੈ। ਪੰਜਾਬ ਸਰਕਾਰ ਨੇ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਚੋਣਾਂ 15 ਨਵੰਬਰ ਤੱਕ ਕਰਵਾਉਣ ਦਾ ਫੈਸਲਾ ਕੀਤਾ ਹੈ।
ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ 5 ਨਿਗਮਾਂ ਦੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਵਾਉਣ ਸਬੰਧੀ ਰਾਜ ਚੋਣ ਕਮਿਸ਼ਨ ਨੂੰ ਰਸਮੀ ਪੱਤਰ ਭੇਜ ਦਿੱਤਾ ਹੈ |