July 5, 2024 1:41 am
Mohali

ਮੋਹਾਲੀ ‘ਚ ਇੱਕ ਹੋਰ ਕਥਿਤ ਪੁਲਿਸ ਮੁਕਾਬਲਾ, 2 ਬਦਮਾਸ਼ਾਂ ਦੇ ਲੱਗੀਆਂ ਗੋਲੀਆਂ

ਚੰਡੀਗੜ੍ਹ, 21 ਦਸੰਬਰ 2023: ਬੁੱਧਵਾਰ ਨੂੰ ਮੋਹਾਲੀ (Mohali) ਦੇ ਪਿੰਡ ਝਾਮਪੁਰ ‘ਚ ਕਥਿਤ ਪੁਲਿਸ ਮੁਕਾਬਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ । ਪੁਲਿਸ ਨੇ ਗੋਲੀਬਾਰੀ ਤੋਂ ਬਾਅਦ ਪੁਲਿਸ ਮੁਤਾਬਕ 2 ਕਥਿਤ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਹਿ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਫੜਨ ਦੀ ਚਿਤਾਵਨੀ ਦਿੱਤੀ ਸੀ ਪਰ ਉਨ੍ਹਾਂ ਕਥਿਤ ਪੁਲਿਸ ’ਤੇ ਗੋਲੀ ਚਲਾ ਦਿੱਤੀ। ਜਿਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾ ਦਿੱਤੀ। ਜਿਸ ਵਿੱਚ ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ।

ਮਾਮਲਾ ਕੁਰਾਲੀ ਸ਼ਹਿਰ ਵਿੱਚ ਕਾਂਗਰਸੀ ਆਗੂ ਚਾਵਲਾ ਦੇ ਘਰ ਗੋਲੀਬਾਰੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਗੋਲੀ ਲੱਗਣ ਵਾਲੇ ਮੁਲਜ਼ਮਾਂ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਪੁਲਿਸ ਉਸ ਨੂੰ ਵੀ ਗ੍ਰਿਫਤਾਰ ਕਰ ਲਵੇਗੀ।

ਮੋਹਾਲੀ (Mohali) ਦੇ ਕੁਰਾਲੀ ‘ਚ ਕਾਂਗਰਸੀ ਆਗੂ ਚਾਵਲਾ ਦੇ ਘਰ ‘ਤੇ ਫਾਇਰਿੰਗ ਕੀਤੀ ਗਈ। ਉਨ੍ਹਾਂ ਨੇ ਉਸ ਦੇ ਘਰ ‘ਤੇ ਗੋਲੀਬਾਰੀ ਕੀਤੀ ਸੀ। ਇਹ ਗੋਲੀਬਾਰੀ 9 ਤਾਰੀਖ਼ ਨੂੰ ਦੋ ਵਿਅਕਤੀਆਂ ਵੱਲੋਂ ਕੀਤੀ ਗਈ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।