ਚੰਡੀਗੜ੍ਹ 12 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਇਕ ਹੋਰ ਐਲਾਨ ਕੀਤਾ ਹੈ | ਮੁੱਖ ਮੰਤਰੀ ਨੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ ‘ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ ‘ਚ ਇਹ ਫ਼ੈਸਲਾ ਲਿਆ ਸੀ ਕਿ ਸਰਕਾਰ ਵਲੋਂ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕੀਤੇ ਜਾਣਗੇ। ਆਪਣਾ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਅੱਜ ਹੀ ਕਿਸਾਨਾਂ ਦੇ ਖਾਤੇ ‘ਚ ਟਰਾਂਸਫ਼ਰ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਰਹਿੰਦੇ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕੀਤੇ ਜਾਣਗੇ।
ਨਵੰਬਰ 23, 2024 12:43 ਪੂਃ ਦੁਃ