Site icon TheUnmute.com

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੰਨਾ ਕਿਸਾਨਾਂ ਦੇ ਬਕਾਇਆ ਨੂੰ ਲੈ ਕੇ ਇਕ ਹੋਰ ਐਲਾਨ

ਗੰਨਾ ਕਿਸਾਨਾਂ

ਚੰਡੀਗੜ੍ਹ 12 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਇਕ ਹੋਰ ਐਲਾਨ ਕੀਤਾ ਹੈ | ਮੁੱਖ ਮੰਤਰੀ ਨੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ ‘ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ ‘ਚ ਇਹ ਫ਼ੈਸਲਾ ਲਿਆ ਸੀ ਕਿ ਸਰਕਾਰ ਵਲੋਂ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕੀਤੇ ਜਾਣਗੇ। ਆਪਣਾ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਅੱਜ ਹੀ ਕਿਸਾਨਾਂ ਦੇ ਖਾਤੇ ‘ਚ ਟਰਾਂਸਫ਼ਰ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਰਹਿੰਦੇ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕੀਤੇ ਜਾਣਗੇ।

Exit mobile version