Mad Sandhu murder case

ਮੈਡ ਸੰਧੂ ਕ.ਤ.ਲ ਦੇ ਮਾਮਲੇ ‘ਚ ਅਹਿਮਦਾਬਾਦ ਤੋਂ ਇੱਕ ਹੋਰ ਗ੍ਰਿਫਤਾਰੀ

ਅੰਮ੍ਰਿਤਸਰ, 08 ਅਕਤੂਬਰ 2026: Mad Sandhu murder case: ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ 3 ਅਕਤੂਬਰ ਨੂੰ ਪੰਜਾਬ ‘ਚ ਮੈਡ ਸੰਧੂ ਦੇ ਕਤਲ ਦੇ ਮਾਮਲੇ ‘ਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੈਡ ਸੰਧੂ ਦੀ 3 ਅਕਤੂਬਰ ਨੂੰ ਪੰਜਾਬ ਦੇ ਅੰਮ੍ਰਿਤਸਰ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਜਾਂਚ ਦੌਰਾਨ ਕਤਲ ਕੇਸ ‘ਚ ਪਰਮਿੰਦਰ ਕਾਕਾ ਉਰਫ਼ ਪਰਮਿੰਦਰ ਪ੍ਰਸਾਦ ਦਾ ਨਾਮ ਸਾਹਮਣੇ ਆਇਆ ਸੀ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਮਾਮਲੇ ‘ਚ ਸ਼ਾਮਲ ਸ਼ੱਕੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਜਾਂਚ ਨਾਲ ਜੁੜੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਪੁਲਿਸ ਕਤਲ ਦੀ ਸਾਜ਼ਿਸ਼ ‘ਚ ਸ਼ਾਮਲ ਮੁੱਖ ਹਮਲਾਵਰਾਂ ਅਤੇ ਹੋਰਾਂ ਤੱਕ ਪਹੁੰਚਣ ਲਈ ਜਾਂਚ ਕਰ ਰਹੀ ਹੈ।

ਅੰਮ੍ਰਿਤਸਰ ਪੁਲਿਸ ਦੀ ਇੱਕ ਟੀਮ ਪਰਮਿੰਦਰ ਉਰਫ਼ ਕਾਕਾ ਨੂੰ ਹਿਰਾਸਤ ‘ਚ ਲੈਣ ਲਈ ਗੁਜਰਾਤ ਗਈ ਹੈ। ਇਸ ਦੌਰਾਨ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਗ੍ਰਿਫਤਾਰ ਮੁਲਜ਼ਮ ਨੂੰ ਹੋਰ ਪੁੱਛਗਿੱਛ ਲਈ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਹੋਰ ਮੁਲਜ਼ਮਾਂ ‘ਚ ਅਮਨਦੀਪ ਸਿੰਘ (ਵਾਸੀ ਤਾਸ਼ਪੁਰ, ਕਪੂਰਥਲਾ), ਬਲਜਿੰਦਰ ਸਿੰਘ ਉਰਫ਼ ਲਾਲੀ (ਵਾਸੀ ਦਲਾਵਰਪੁਰ, ਤਰਨਤਾਰਨ), ਪਰਮਵੀਰ ਸਿੰਘ (ਵਾਸੀ ਲੋਹੀਆਂ ਖਾਸ, ਜਲੰਧਰ), ਬਲਰਾਜ ਸਿੰਘ ਉਰਫ਼ ਬੰਟੀ ਅਤੇ ਵਿਕਾਸ ਸਿੰਘ (ਦੋਵੇਂ ਵਾਸੀ ਖਲਚੀਆ, ਅੰਮ੍ਰਿਤਸਰ ਦਿਹਾਤੀ ) ਸ਼ਾਮਲ ਹਨ।

Read More: ਮੈਡ ਸੰਧੂ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ

ਵਿਦੇਸ਼

Scroll to Top