July 5, 2024 7:33 am
Sidhu Moosewala

ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ‘ਚ ਰਾਜਸਥਾਨ ਤੋਂ ਇੱਕ ਹੋਰ ਗ੍ਰਿਫਤਾਰੀ

ਚੰਡੀਗੜ੍ਹ 02 ਨਵੰਬਰ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਪੁਲਿਸ ਵਲੋਂ ਇੱਕ ਹੋਰ ਗ੍ਰਿਫਤਾਰੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਸਰਵਜੋਤ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਣ ਵਾਲੇ ਗੈਂਗਸਟਰ ਦੀਪਕ ਟੀਨੂੰ ਦੀ ਨਿਸ਼ਾਨਦੇਹੀ ‘ਤੇ ਇਹ ਗ੍ਰਿਫਤਾਰੀ ਹੋਈ ਹੈ | ਪੰਜਾਬ ਪੁਲਿਸ ਸਰਵਜੋਤ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ ਤੇ ਪੰਜਾਬ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Deepak Tinu) ਨੂੰ ਬੀਤੇ ਦਿਨ ਮਾਨਸਾ ਦੀ ਅਦਾਲਤ (Mansa court) ਵਿੱਚ ਪੇਸ਼ ਕੀਤਾ ਗਿਆ ਸੀ, ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 9 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ, ਪੁਲਿਸ ਵਲੋਂ ਹੁਣ ਦੀਪਕ ਟੀਨੂੰ ਤੋਂ ਲਗਾਤਾਰ ਪੁੱਛਗਿੱਛ ਕੀਤੀ ਗਈ। ਇਸ ਰਿਮਾਂਡ ਦੌਰਾਨ ਵੱਡੇ ਖੁਲਾਸੇ ਹੋਏ ਹਨ |

ਪੰਜਾਬ ਪੁਲਿਸ ਨੂੰ ਪਟਿਆਲਾ ਹਾਊਸ ਕੋਰਟ (Patiala House Court) ਤੋਂ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਦਾ ਟਰਾਂਜ਼ਿਟ ਰਿਮਾਂਡ ਮਿਲਿਆ ਸੀ | ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ ਹੋ ਗਿਆ ਸੀ | 19 ਅਕਤੂਬਰ ਨੂੰ ਦਿੱਲੀ ਪੁਲਿਸ ਨੇ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਦੇ ਪਿੰਡ ਕੇਕੜੀ ਤੋਂ ਗ੍ਰਿਫ਼ਤਾਰ ਕੀਤਾ ਸੀ।