Mohali blast case

ਮੋਹਾਲੀ ਬਲਾਸਟ ਮਾਮਲੇ ’ਚ ਪੁਲਿਸ ਵਲੋਂ ਇਕ ਹੋਰ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ 11 ਮਈ 2022: (Mohali blast case) ਮੋਹਾਲੀ ‘ਚ ਇੰਟੈਲੀਜੈਂਸ ਹੈੱਡਕੁਆਰਟਰ (Intelligence Headquarters, Mohali) ‘ਤੇ ਹੋਏ ਹਮਲੇ ਦੇ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ-ਪਾਕਿ ਸਰਹੱਦ ਤੇ ਸਥਿਤ ਪਿੰਡ ਮਹਿੰਦੀਪੁਰ ਵਾਸੀ ਜਗਰੂਪ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਤਰਨਤਾਰਨ ਦੇ ਹੀ ਨਿਸ਼ਾਨ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਹੁਣ ਤੱਕ ਪੁਲਿਸ ਵੱਲੋਂ 20 ਦੇ ਕਰੀਬ ਸ਼ੱਕੀ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Scroll to Top