ਚੰਡੀਗੜ੍ਹ 07 ਮਈ 2022: ਦੇਸ਼ ‘ਚ ਵੱਧ ਰਹੀ ਮਹਿੰਗਾਈ ਨੇ ਆਮ ਆਦਮੀ ਦੀ ਜੇਬ ‘ਤੇ ਅਸਰ ਪਾਇਆ ਹੈ | ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ | ਹੁਣ ਘਰੇਲੂ ਚੀਜਾਂ ਦੀਆਂ ਕੀਮਤਾਂ ‘ਚ ਵਾਧਾ ਕੀਤਾ ਜਾ ਰਿਹਾ ਹੈ |ਇਸ ਦੌਰਾਨ ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲੱਗਿਆ ਹੈ ਕਿਉਂਕਿ ਘਰੇਲੂ ਐੱਲ. ਪੀ. ਜੀ. ਗੈਸ ਸਿਲੰਡਰ (LPG Gas Cylinder) ਦੇ ਭਾਅ 1000 ਨੂੰ ਪਾਰ ਹੋ ਚੁੱਕਾ ਹੈ । ਘਰੇਲੂ ਗੈਸ ਸਿਲੰਡਰ ਦੇ ਭਾਅ 50 ਰੁਪਏ ਵਧਾ ਦਿੱਤੇ ਗਏ ਹਨ। ਇਸਦੇ ਨਾਲ ਹੁਣ ਪੰਜਾਬ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 1043 ਰੁਪਏ ਹੋ ਚੁੱਕੀ ਹੈ।
ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰਾਂ (Gas Cylinder) ਦੇ ਭਾਅ ਵਧਾਏ ਗਏ ਸਨ। ਇਸ ਤਰ੍ਹਾਂ ਲੋਕਾਂ ‘ਤੇ ਲਗਾਤਾਰ ਮਹਿੰਗਾਈ ਦੀ ਮਾਰ ਪੈਂਦੀ ਦਿਖਾਈ ਦੇ ਰਹੀ ਹੈ। ਜਿੱਥੇ ਲੋਕ ਰੋਜ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧ ਰਹੀਆਂ ਹਨ, ਉੱਥੇ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਨਾਲ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਰਿਹਾ ਹੈ।