Site icon TheUnmute.com

ਆਮ ਜਨਤਾ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ, ਘਰੇਲੂ ਗੈਸ ਸਿਲੰਡਰ ਦੀ ਕੀਮਤਾਂ ‘ਚ ਵਾਧਾ

LPG cylinder

ਚੰਡੀਗੜ੍ਹ 06 ਜੁਲਾਈ 2022: ਦੇਸ਼ ‘ਚ ਵੱਧ ਰਹੀ ਮਹਿੰਗਾਈ ਨੇ ਆਮ ਆਦਮੀ ਦੀ ਜੇਬ ‘ਤੇ ਅਸਰ ਪਾਇਆ ਹੈ | ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ | ਹੁਣ ਘਰੇਲੂ ਚੀਜਾਂ ਦੀਆਂ ਕੀਮਤਾਂ ‘ਚ ਵਾਧਾ ਕੀਤਾ ਜਾ ਰਿਹਾ ਹੈ | ਇਸ ਦੌਰਾਨ ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਮਿਲਿਆ ਹੈ | ਗੈਸ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ। ਹੁਣ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ (LPG cylinder) ਲਈ ਤੁਹਾਨੂੰ 50 ਰੁਪਏ ਹੋਰ ਦੇਣੇ ਪੈਣਗੇ।

ਹੁਣ ਦਿੱਲੀ ‘ਚ ਘਰੇਲੂ ਰਸੋਈ ਗੈਸ ਸਿਲੰਡਰ (LPG cylinder) ਦੀ ਕੀਮਤ 1053 ਰੁਪਏ ਹੋਵੇਗੀ। ਜਦਕਿ ਪਹਿਲਾਂ ਇਸ ਦੀ ਕੀਮਤ 1003 ਰੁਪਏ ਸੀ। ਨਵੀਆਂ ਕੀਮਤਾਂ ਅੱਜ ਤੋਂ ਹੀ ਲਾਗੂ ਹੋ ਚੁੱਕੀਆਂ ਹਨ | ਇਸ ਤੋਂ ਇਲਾਵਾ ਪੰਜ ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਹੁਣ ਪੰਜ ਕਿਲੋ ਦੇ ਸਿਲੰਡਰ ਦੀ ਕੀਮਤ ਵਿੱਚ 18 ਰੁਪਏ ਦਾ ਵਾਧਾ ਹੋਇਆ ਹੈ। ਹਾਲਾਂਕਿ, 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ 8.50 ਰੁਪਏ ਦੀ ਕਮੀ ਆਈ ਹੈ।

ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਤੇਲ ਵੰਡ ਕੰਪਨੀਆਂ ਵੱਲੋਂ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਹੁਣ ਬੁੱਧਵਾਰ ਸਵੇਰੇ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।ਧਿਆਨ ਯੋਗ ਹੈ ਕਿ ਪਹਿਲੀ ਵਾਰ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਹੈ ਜਦਕਿ ਵਪਾਰਕ ਸਿਲੰਡਰ ਦੀ ਕੀਮਤ ਵਿੱਚ ਕਮੀ ਆਈ ਹੈ। ਬੁੱਧਵਾਰ ਨੂੰ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 9 ਰੁਪਏ ਦੀ ਕਟੌਤੀ ਕੀਤੀ ਗਈ ਹੈ। ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਹੁਣ 2,012 ਰੁਪਏ ਹੋ ਗਈ ਹੈ। ਨਵੀਂ ਦਿੱਲੀ ਵਿੱਚ 6 ਜੁਲਾਈ 2022 ਤੋਂ ਗੈਸ ਸਿਲੰਡਰ ਲਾਗੂ ਕੀਤੇ ਗਏ ਹਨ।

Exit mobile version